ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਤਿੰਨ ਘੰਟੇ ਦੀ ਪੈਰੋਲ

ਚੰਡੀਗੜ੍ਹ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਤਿੰਨ ਘੰਟੇ ਦੀ ਪੈਰੋਲ


ਚੰਡੀਗੜ੍ਹ, 19 ਨਵੰਬਰ,ਬੋਲੇ ਪੰਜਾਬ ਬਿਊਰੋ :


ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ‘ਚ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਭਲਕੇ ਯਾਨੀ ਬੁੱਧਵਾਰ ਨੂੰ ਤਿੰਨ ਘੰਟੇ ਦੀ ਪੈਰੋਲ ਮਿਲੇਗੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਸ ਨੂੰ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਪੈਰੋਲ ਦਿੱਤੀ ਹੈ। ਇਹ ਪੈਰੋਲ ਉਸ ਨੂੰ ਆਪਣੇ ਵੱਡੇ ਭਰਾ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਦਿੱਤੀ ਗਈ ਹੈ। ਇਸ ਦੌਰਾਨ ਉਹ ਲੁਧਿਆਣਾ ਸਥਿਤ ਆਪਣੇ ਪਿੰਡ ਜਾਣਗੇ।ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 2021 ਵਿੱਚ, ਉਸਨੂੰ ਆਪਣੇ ਪਿਤਾ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਇੱਕ ਘੰਟੇ ਲਈ ਪੈਰੋਲ ਮਿਲੀ ਸੀ।
ਬਲਵੰਤ ਸਿੰਘ ਰਾਜੋਆਣਾ ਦੇ ਵੱਡੇ ਭਰਾ ਕੁਲਵੰਤ ਸਿੰਘ ਦੀ 4 ਨਵੰਬਰ ਨੂੰ ਕੈਨੇਡਾ ਵਿੱਚ ਮੌਤ ਹੋ ਗਈ ਸੀ।ਇਸ ਤੋਂ ਬਾਅਦ ਹੁਣ ਉਨ੍ਹਾਂ ਦੀ ਅੰਤਿਸ ਅਰਦਾਸ ਲੁਧਿਆਣਾ ਨੇੜੇ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਰਾਜੋਆਣਾ ਕਲਾਂ ਵਿੱਚ ਹੋਵੇਗੀ। ਇਸ ਲਈ ਇਹ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਨਜ਼ੂਰੀ ਦੇ ਦਿੱਤੀ ਹੈ।

Leave a Reply

Your email address will not be published. Required fields are marked *