ਦਿ ਰੌਇਲ ਗਲੋਬਲ ਸਕੂਲ ਵਿੱਚ ਮਨਾਇਆ ਗਿਆ ਸੰਵਿਧਾਨ ਦਿਵਸ
ਚੰਡੀਗੜ੍ਹ, 26 ਨਵੰਬਰ ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ):
ਦਿ ਰੌਇਲ ਗਲੋਬਲ ਸਕੂਲ ਖਿਆਲਾ ਕਲਾਂ, ਭੀਖੀ, ਮਾਨਸਾ ਵਿਖੇ 26 ਨਵੰਬਰ, ਸੰਵਿਧਾਨ ਦਿਵਸ ਦੇ ਮੌਕੇ ’ਤੇ ਸਕੂਲ ਵਿੱਚ ਵਿਸ਼ੇਸ਼ ਅਸੈਂਬਲੀ ਦਾ ਆਯੋਜਨ ਕੀਤਾ ਗਿਆ।
ਸਕੂਲ ਪ੍ਰਿੰਸੀਪਲ ਯੋਗਿਤਾ ਭਾਟੀਆ ਨੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੇ ਮਹੱਤਵ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੇਸ਼ ਪ੍ਰਤੀ ਜਿੰਮੇਵਾਰੀ ਅਤੇ ਸੰਵਿਧਾਨ ਦੀਆਂ ਬੁਨਿਆਦੀ ਸਿਧਾਂਤਾਂ ਬਾਰੇ ਜਾਗਰੂਕ ਕੀਤਾ। ਇਸ ਦਿਨ ਨੂੰ ਮਨਾਉਣ ਦਾ ਮੁੱਖ ਉਦੇਸ਼ ਦੇਸ਼ ਦੀ ਏਕਤਾ, ਅਖੰਡਤਾ, ਅਤੇ ਲੋਕਤੰਤਰਿਕ ਮੁੱਲਾਂ ਦੀ ਪਾਲਣਾ ਲਈ ਪ੍ਰੇਰਿਤ ਕਰਨਾ ਸੀ।ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਮਿਲ ਕੇ ਸੰਵਿਧਾਨ ਦੀ ਪ੍ਰਸਤਾਵਨਾ ਦੀ ਸਹੁੰ ਵੀ ਚੁੱਕੀ।
ਸਕੂਲ ਦੇ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਵੀ ਇਸ ਦਿਵਸ ਦੀ ਮਹੱਤਤਾ ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਸੰਵਿਧਾਨ ਸਾਡੀ ਜ਼ਿੰਦਗੀ ਦਾ ਅਟੁੱਟ ਹਿੱਸਾ ਹੈ ਅਤੇ ਇਸਦੀ ਰੱਖਿਆ ਲਈ ਹਰ ਨਾਗਰਿਕ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ