ਮਾਛੀਵਾੜਾ ਸਾਹਿਬ, 12 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਪਿਛਲੇ ਦਿਨੀਂ ਮਾਛੀਵਾੜਾ ਖ਼ਾਮ ਦੇ ਸਰਕਾਰੀ ਸਕੂਲ ਵਿੱਚ ਮਿਡ -ਡੇ-ਮੀਲ ਵਰਕਰ ਮਨਜੀਤ ਕੌਰ ਜੋ ਕਿ ਇੱਕ ਗਰੀਬ ਪਰਿਵਾਰ ਨਾਲ ਸਬੰਧਤ ਸੀ। ਸਕੂਲ ਦੇ ਬੱਚਿਆਂ ਲਈ ਮਿਡ -ਡੇ-ਮੀਲ ਤਿਆਰ ਕਰ ਰਹੀ ਸੀ ਅਚਾਨਕ ਗੈਸ ਸਿਲੰਡਰ ਨੂੰ ਅੱਗ ਲੱਗ ਜਾਣ ਕਾਰਨ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ ਹਸਪਤਾਲ ਵਿੱਚ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਉਹ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਈ। ਉਹ ਆਪਣੇ ਪਿੱਛੇ ਇੱਕ ਬੇਟੀ ਅਤੇ ਬੇਟੇ ਨੂੰ ਰੋਂਦੇ ਕੁਰਲਾਉਂਦੇ ਛੱਡ ਗਈ ਇਸ ਦੁੱਖ ਦੀ ਘੜੀ ਵਿੱਚ ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨਜ ਸੀਟੂ ਦੇ ਆਲ ਇੰਡੀਆ ਸਕੱਤਰ ਭੈਣ ਊਸ਼ਾ ਰਾਣੀ ਸੀਟੂ ਪੰਜਾਬ ਦੇ ਸੂਬਾਈ ਪ੍ਰਧਾਨ ਸਾਥੀ ਮਹਾਂ ਸਿੰਘ ਰੌੜੀ, ਜਨਰਲ ਸਕੱਤਰ ਸਾਥੀ ਚੰਦਰ ਸ਼ੇਖਰ, ਸੂਬਾ ਸਕੱਤਰੇਤ ਦੇ ਮੈਂਬਰਾਨ ਸਾਥੀ ਅਮਰਨਾਥ ਕੂੰਮਕਲਾਂ, ਭੈਣ ਸੁਭਾਸ਼ ਰਾਣੀ, ਦਲਜੀਤ ਕੁਮਾਰ ਗੋਰਾ, ਸੁਖਮਿੰਦਰ ਸਿੰਘ ਲੋਟੇ, ਪਰਮਜੀਤ ਨੀਲੋਂ , ਹਨੂੰਮਾਨ ਪ੍ਰਸ਼ਾਦ ਦੂਬੇ ਨੇ ਦੁਖਦਾਈ ਘਟਨਾ ਦੀ ਸੂਚਨਾ ਮਿਲਦੇ ਹੀ ਪਰਿਵਾਰ ਨਾਲ ਦੁੱਖ ਵਿੱਚ ਸ਼ਰੀਕ ਹੁੰਦੇ ਹੋਏ ਪੰਜਾਬ ਸਰਕਾਰ ਤੋਂ ਪੁਰਜ਼ੋਰ ਸ਼ਬਦਾਂ ਵਿੱਚ ਮੰਗ ਕੀਤੀ ਕਿ ਮ੍ਰਿਤਕ ਮਿਡ – ਡੇ-ਮੀਲ- ਵਰਕਰ ਜੋ ਆਨ ਡਿਊਟੀ ਸੀ ਜੋ ਹਾਦਸੇ ਸਮੇਂ ਬੱਚਿਆਂ ਦਾ ਖਾਣਾ ਬਣਾ ਰਹੀ ਸੀ। ਡਿਊਟੀ ਦੌਰਾਨ ਕਿਸੇ ਵੀ ਵਿਅਕਤੀ ਦਾ ਜਾਨੀ ਜਾਂ ਮਾਲੀ ਨੁਕਸਾਨ ਹੋ ਜਾਵੇ ਤਾਂ ਉਸ ਦੀ ਸਾਰੀ ਜ਼ਿੰਮੇਵਾਰੀ ਮੁੱਖ ਇੰਪਲਾਇਰਜ਼ ਦੀ ਹੁੰਦੀ ਹੈ।ਇਸ ਲਈ ਪੰਜਾਬ ਸਰਕਾਰ ਵੱਲੋਂ ਮਿ੍ਤਕ ਦੇ ਪਰਿਵਾਰ ਨੂੰ ਵੀਹ ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ ਅਤੇ ਉਸ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ।