ਪੰਜਾਬ ਦੇ ਇੱਕ ਨਸ਼ਾ ਛੁਡਾਊ ਕੇਂਦਰ ‘ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਲਾਏ ਸੰਗੀਨ ਦੋਸ਼
ਮੋਗਾ, 28 ਨਵੰਬਰ,ਬੋਲੇ ਪੰਜਾਬ ਬਿਊਰੋ :
ਮੋਗਾ ਜ਼ਿਲੇ ਦੇ ਕਸਬਾ ਕੋਟ ਈਸੇ ਖਾਂ ਦੇ ਨਜ਼ਦੀਕ ਪਿੰਡ ਗਾਲ ਗਗੜੇ ਤੋਂ ਚੀਮਾ ਰੋਡ ‘ਤੇ ਸਥਿਤ ਨਸ਼ਾ ਛੁਡਾਊ ਕੇਂਦਰ ‘ਚ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਗਰਾਉਂ ਦਾ ਰਹਿਣ ਵਾਲਾ 27 ਸਾਲਾ ਧਰਮਜੀਤ ਸਿੰਘ ਇੱਕ ਮਹੀਨੇ ਤੋਂ ਇੱਥੇ ਸੈਂਟਰ ਵਿੱਚ ਸੀ।
ਦੋਸ਼ ਹੈ ਕਿ ਨਸ਼ਾ ਛੁਡਾਊ ਕੇਂਦਰ ਚਲਾ ਰਹੇ ਲੋਕਾਂ ਦੀ ਕੁੱਟਮਾਰ ਤੋਂ ਬਾਅਦ ਉਸ ਦੀ ਮੌਤ ਹੋ ਗਈ। ਪਰਿਵਾਰ ਵਾਲਿਆਂ ਅਨੁਸਾਰ ਜਦੋਂ ਉਨ੍ਹਾਂ ਨੇ ਨੌਜਵਾਨ ਦੀ ਲਾਸ਼ ਮਿਲੀ ਤਾਂ ਲਾਸ਼ ‘ਤੇ ਗੰਭੀਰ ਸੱਟਾਂ ਦੇ ਨਿਸ਼ਾਨ ਸਨ। ਹਮਲੇ ਦੇ ਨਿਸ਼ਾਨਾਂ ਕਾਰਨ ਉਸ ਦੇ ਸਰੀਰ ਦਾ ਪਿਛਲਾ ਹਿੱਸਾ ਨੀਲਾ ਹੋ ਗਿਆ ਸੀ।
ਦੂਜੇ ਪਾਸੇ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਮੌਤ ਕਿਹੜੇ ਹਾਲਾਤਾਂ ‘ਚ ਹੋਈ ਹੈ।