ਨਵਜੋਤ ਸਿੱਧੂ ਦੀ ਪਤਨੀ ਨੇ ਨਿੱਜੀ ਸਹਾਇਕ ‘ਤੇ ਲਾਏ ਤੇ ਦੋ ਕਰੋੜ ਰੁਪਏ ਦੀ ਠੱਗੀ ਮਾਰਨ ਦੇ ਇਲਜ਼ਾਮ

ਪੰਜਾਬ

ਨਵਜੋਤ ਸਿੱਧੂ ਦੀ ਪਤਨੀ ਨੇ ਨਿੱਜੀ ਸਹਾਇਕ ‘ਤੇ ਲਾਏ ਤੇ ਦੋ ਕਰੋੜ ਰੁਪਏ ਦੀ ਠੱਗੀ ਮਾਰਨ ਦੇ ਇਲਜ਼ਾਮ


ਪਟਿਆਲ਼ਾ, 29 ਨਵੰਬਰ,ਬੋਲੇ ਪੰਜਾਬ ਬਿਊਰੋ ;


ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਆਪਣੇ ਹੀ ਸਾਬਕਾ ਨਿੱਜੀ ਸਹਾਇਕ ਜੋ ਇਸ ਸਮੇਂ ਅਮਰੀਕਾ ਵਿੱਚ ਰਹਿ ਰਹੇ ਹਨ ਤੇ ਦੋ ਕਰੋੜ ਰੁਪਏ ਦੀ ਠੱਗੀ ਮਾਰਨ ਦੇ ਆਰੋਪ ਲਗਾਏ ਹਨ। ਇਸ ਸੰਬੰਧ ਵਿੱਚ ਪੁਲਿਸ ਨੂੰ ਵੀ ਸ਼ਿਕਾਇਤ ਕਰ ਦਿੱਤੀ ਗਈ ਹੈ ਤੇ ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਲੱਗੀ ਹੋਈ ਹੈ। 
ਨਵਜੋਤ ਕੌਰ ਸਿੱਧੂ ਵੱਲੋਂ ਅੰਮ੍ਰਿਤਸਰ ਦੇ ਪਾਸ਼ ਇਲਾਕੇ ਰਣਜੀਤ ਐਵਨਿਊ ਦੇ ਵਿੱਚ ਇੱਕ ਦਫਤਰ ਦੀ ਰਜਿਸਟਰੇਸ਼ਨ ਮਾਮਲੇ ਵਿੱਚ ਠੱਗੀ ਹੋਈ ਹੈ।
ਇਸ ਵਿੱਚ ਸਭ ਤੋਂ ਵੱਡੀ ਗੱਲ ਇਹ ਹੈ ਕਿ ਠੱਗੀ ਦੇ ਆਰੋਪ ਉਹਨਾਂ ਦੇ ਸਾਬਕਾ ਨਿਜੀ ਸਹਾਇਕ ਦੇ ਉੱਪਰ ਹੀ ਲੱਗੇ ਹਨ। 
ਪ੍ਰਾਪਤ ਹੋਈ ਜਾਣਕਾਰੀ ਦੇ ਮੁਤਾਬਿਕ ਇਸ ਸਮੇਂ ਅਮਰੀਕਾ ਵਿੱਚ ਰਹਿ ਰਹੇ ਅੰਗਦ ਪਾਲ ਉਸ ਦੇ ਮਾਮੇ ਮੰਗਲ ਸਿੰਘ ਅਤੇ ਸੁਖਵਿੰਦਰ ਸਿੰਘ ’ਤੇ ਧੋਖਾਧੜੀ ਕਰਨ ਦੇ ਆਰੋਪ ਲਗਾਏ ਗਏ ਹਨ। 
ਨਵਜੋਤ ਕੌਰ ਸਿੱਧੂ ਦੇ ਮੁਤਾਬਕ ਅੰਗਦਪਾਲ ਉਹਨਾਂ ਨੂੰ ਵਾਰ-ਵਾਰ ਇਹੀ ਕਹਿੰਦਾ ਰਿਹਾ ਕਿ ਜਲਦ ਹੀ ਤੁਹਾਡੀ ਰਜਿਸਟਰੇਸ਼ਨ ਹੋ ਜਾਵੇਗੀ।

Leave a Reply

Your email address will not be published. Required fields are marked *