ਚੱਕਰਵਾਤੀ ਤੂਫਾਨ ਫੇਂਗਲ ਕਾਰਨ ਸਮੁੰਦਰ ਵਿੱਚ ਉੱਚੀਆਂ ਲਹਿਰਾਂ ਉੱਠਣੀਆਂ ਸ਼ੁਰੂ
ਨਵੀਂ ਦਿੱਲੀ, 30 ਨਵੰਬਰ,ਬੋਲੇ ਪੰਜਾਬ ਬਿਊਰੋ :
ਬੰਗਾਲ ਦੀ ਖਾੜੀ ‘ਚ ਉੱਠਿਆ ਚੱਕਰਵਾਤੀ ਤੂਫਾਨ ਫੇਂਗਲ ਅੱਜ ਸ਼ਨੀਵਾਰ ਦੁਪਹਿਰ ਨੂੰ ਪੁਡੂਚੇਰੀ ਦੇ ਨੇੜੇ ਤੱਟ ਨਾਲ ਟਕਰਾ ਸਕਦਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਹੀ ਫੈਂਗਲ ਦੇ ਪ੍ਰਭਾਵ ਕਾਰਨ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਇਸ ਕਾਰਨ ਸਮੁੰਦਰੀ ਤੱਟ ‘ਤੇ ਗੜਬੜ ਸਾਫ਼ ਦਿਖਾਈ ਦੇ ਰਹੀ ਹੈ। ਤਾਮਿਲਨਾਡੂ ਅਤੇ ਪੁਡੂਚੇਰੀ ਦੇ ਕਈ ਹਿੱਸਿਆਂ ‘ਚ ਬਾਰਿਸ਼ ਹੋ ਰਹੀ ਹੈ।
ਸਮੁੰਦਰ ਵਿੱਚ ਉੱਚੀਆਂ ਲਹਿਰਾਂ ਉੱਠਣੀਆਂ ਸ਼ੁਰੂ ਹੋ ਗਈਆਂ ਹਨ। ਮੌਸਮ ਵਿਭਾਗ ਨੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਫੇਂਗਲ ਦੇ ਪ੍ਰਭਾਵ ਕਾਰਨ ਹਵਾ ਦੀ ਰਫ਼ਤਾਰ 90 ਕਿਲੋਮੀਟਰ ਪ੍ਰਤੀ ਘੰਟੇ ਤੱਕ ਪਹੁੰਚ ਸਕਦੀ ਹੈ।
ਅੱਜ ਸ਼ਨੀਵਾਰ ਨੂੰ ਸਾਰੇ ਸਕੂਲ ਅਤੇ ਕਾਲਜ ਬੰਦ ਰਹਿਣਗੇ। ਲੋਕਾਂ ਨੂੰ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਵੀ ਦਿੱਤੀ ਗਈ ਹੈ।