ਦਿੱਲੀ ਤੋਂ ਅੰਮ੍ਰਿਤਸਰ ਤੱਕ ਚੱਲੇਗੀ ਬੁਲੇਟ ਟਰੇਨ,ਕੇਂਦਰ ਸਰਕਾਰ ਪੰਜਾਬ-ਹਰਿਆਣਾ ਦੇ 321 ਪਿੰਡਾਂ ਦੀ ਜ਼ਮੀਨ ਐਕੁਆਇਰ ਕਰੇਗੀ

ਚੰਡੀਗੜ੍ਹ

ਪੰਜਾਬ ਦੇ 186 ਪਿੰਡਾਂ ਦੀ ਜ਼ਮੀਨ ਹੋਵੇਗੀ ਐਕੁਆਇਰ, ਕੁਲੈਕਟਰ ਰੇਟ ਤੋਂ ਪੰਜ ਗੁਣਾ ਵੱਧ ਮਿਲੇਗਾ ਰੇਟ

ਚੰਡੀਗੜ੍ਹ 30 ਨਵੰਬਰ ,ਬੋਲੇ ਪੰਜਾਬ ਬਿਊਰੋ :

ਦਿੱਲੀ ਤੋਂ ਅੰਮ੍ਰਿਤਸਰ ਤੱਕ ਚੱਲਣ ਵਾਲੀ ਬੁਲੇਟ ਟਰੇਨ ਲਈ ਕੇਂਦਰ ਸਰਕਾਰ ਪੰਜਾਬ ਅਤੇ ਹਰਿਆਣਾ ਦੇ ਕਰੀਬ 321 ਪਿੰਡਾਂ ਤੋਂ ਜ਼ਮੀਨ ਐਕੁਆਇਰ ਕਰੇਗੀ। ਹੁਣ ਸਰਵੇਖਣ ਜੰਗੀ ਪੱਧਰ ’ਤੇ ਸ਼ੁਰੂ ਹੋ ਗਿਆ ਹੈ। ਇਸ ਹਾਈ ਸਪੀਡ ਰੇਲ ਲਾਈਨ ਲਈ ਸਰਵੇਖਣ ਦਾ ਕੰਮ ਦੋਵਾਂ ਰਾਜਾਂ ਵਿੱਚ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਬੁਲੇਟ ਟਰੇਨ ਦਿੱਲੀ ਤੋਂ ਅੰਮ੍ਰਿਤਸਰ ਤੱਕ ਦਾ 465 ਕਿਲੋਮੀਟਰ ਦਾ ਸਫਰ ਸਿਰਫ 2 ਘੰਟਿਆਂ ਵਿੱਚ ਪੂਰਾ ਕਰੇਗੀ।ਦਿੱਲੀ ਅਤੇ ਅੰਮ੍ਰਿਤਸਰ ਵਿਚਕਾਰ ਇਹ ਰੇਲ ਗੱਡੀ ਚੰਡੀਗੜ੍ਹ ਸਮੇਤ 15 ਸਟੇਸ਼ਨਾਂ ‘ਤੇ ਰੁਕੇਗੀ। ਇਸ ਬੁਲੇਟ ਟਰੇਨ ਦੀ ਵੱਧ ਤੋਂ ਵੱਧ ਸਪੀਡ 350 ਕਿਲੋਮੀਟਰ ਪ੍ਰਤੀ ਘੰਟਾ ਹੈ। ਇਸ ਦੀ ਰਨਿੰਗ ਸਪੀਡ 320 ਕਿਲੋਮੀਟਰ ਪ੍ਰਤੀ ਘੰਟਾ ਅਤੇ ਔਸਤ ਰਫਤਾਰ 250 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ। ਇਸ ਤੋਂ ਇਲਾਵਾ ਇਕ ਵਾਰ ‘ਚ ਕਰੀਬ 750 ਯਾਤਰੀ ਇਸ ਟਰੇਨ ‘ਚ ਸਫਰ ਕਰ ਸਕਣਗੇ। ਦਿੱਲੀ, ਹਰਿਆਣਾ ਅਤੇ ਪੰਜਾਬ ਦੇ ਕੁੱਲ 343 ਪਿੰਡਾਂ ਤੋਂ ਜ਼ਮੀਨ ਐਕੁਆਇਰ ਕੀਤੀ ਜਾਵੇਗੀ।ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਪੰਜਾਬ ਦੇ ਕੁੱਲ 186 ਪਿੰਡਾਂ ਦੀ ਜ਼ਮੀਨ ਐਕੁਆਇਰ ਕਰੇਗੀ। ਇਸ ਵਿੱਚ ਮੁਹਾਲੀ ਦੇ 39, ਜਲੰਧਰ ਦੇ 49, ਲੁਧਿਆਣਾ ਦੇ 37, ਅੰਮ੍ਰਿਤਸਰ ਦੇ 22, ਫਤਿਹਗੜ੍ਹ ਸਾਹਿਬ ਦੇ 25, ਕਪੂਰਥਲਾ ਦੇ 12 ਅਤੇ ਤਰਨਤਾਰਨ ਅਤੇ ਰੂਪਨਗਰ ਜ਼ਿਲ੍ਹੇ ਦੇ ਇੱਕ-ਇੱਕ ਪਿੰਡ ਸ਼ਾਮਲ ਹਨ।
ਕਿਸਾਨਾਂ ਨੂੰ ਜ਼ਮੀਨ ਲਈ ਹਰੇਕ ਪਿੰਡ ਦੇ ਕੁਲੈਕਟਰ ਰੇਟ ਤੋਂ ਪੰਜ ਗੁਣਾ ਵੱਧ ਕੀਮਤ ਦਿੱਤੀ ਜਾਵੇਗੀ। ਇਸ ਸਬੰਧੀ ਕੇਂਦਰੀ ਅਤੇ ਰੇਲਵੇ ਅਧਿਕਾਰੀਆਂ ਵੱਲੋਂ ਵੱਡੇ ਪੱਧਰ ’ਤੇ ਸਰਵੇਖਣ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *