ਚੰਡੀਗੜ੍ਹ, 4 ਫਰਵਰੀ, ਬੋਲੇ ਪੰਜਾਬ ਬਿਊਰੋ :
ਪੰਜਾਬ ਵਿੱਚ ਮੌਸਮ ਦਾ ਮਿਜ਼ਾਜ ਹੋਰ ਵਿਗੜਦਾ ਜਾ ਰਿਹਾ ਹੈ। ਮੌਸਮ ਵਿਭਾਗ ਨੇ ਅੱਜ ਐਤਵਾਰ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਪੰਜਾਬ ਦੇ ਕਈ ਹਿੱਸਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਅਸਮਾਨ ਵਿੱਚ ਬਿਜਲੀ ਚਮਕਣ ਦੇ ਨਾਲ-ਨਾਲ ਮੀਂਹ ਅਤੇ ਗੜੇਮਾਰੀ ਵੀ ਹੋਵੇਗੀ। ਦੂਜੇ ਪਾਸੇ ਸ਼ਨੀਵਾਰ ਨੂੰ ਪੰਜਾਬ ‘ਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਈ, ਜਿਸ ਕਾਰਨ ਦਿਨ ਦੇ ਤਾਪਮਾਨ ‘ਚ 0.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਕਾਰਨ ਇਹ ਆਮ ਨਾਲੋਂ 1.7 ਡਿਗਰੀ ਹੇਠਾਂ ਪਹੁੰਚ ਗਿਆ। ਅੰਮ੍ਰਿਤਸਰ ਦਾ ਤਾਪਮਾਨ 16.4 ਡਿਗਰੀ (ਆਮ ਨਾਲੋਂ 3.8 ਡਿਗਰੀ ਘੱਟ), ਲੁਧਿਆਣਾ ਦਾ 18.2 ਡਿਗਰੀ (ਆਮ ਨਾਲੋਂ 2.0 ਡਿਗਰੀ ਘੱਟ), ਪਟਿਆਲਾ 19.8 ਡਿਗਰੀ (ਆਮ ਨਾਲੋਂ 1.1 ਡਿਗਰੀ ਘੱਟ), ਪਠਾਨਕੋਟ 15.5, ਗੁਰਦਾਸਪੁਰ 14.5, ਐਸਬੀਐਸ ਨਗਰ 18.3, ਬਰਨਾਲਾ ਦਾ 18.1 ਡਿਗਰੀ, ਫਰੀਦਕੋਟ ਦਾ 19.2, ਫਿਰੋਜ਼ਪੁਰ 15.8 ਅਤੇ ਜਲੰਧਰ 16.8 ਡਿਗਰੀ ਦਰਜ ਕੀਤਾ ਗਿਆ।। ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿੱਚ 1.8 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਇਸ ਕਾਰਨ ਇਹ ਆਮ ਨਾਲੋਂ 3.3 ਡਿਗਰੀ ਵੱਧ ਗਿਆ ਹੈ। ਮੋਗਾ ਘੱਟੋ-ਘੱਟ ਤਾਪਮਾਨ 7.6 ਡਿਗਰੀ ਦੇ ਨਾਲ ਠੰਢਾ ਰਿਹਾ। ਇਸ ਤੋਂ ਇਲਾਵਾ ਅੰਮ੍ਰਿਤਸਰ ‘ਚ 10.3, ਲੁਧਿਆਣਾ ‘ਚ 9.4, ਪਟਿਆਲਾ ‘ਚ 8.4, ਪਠਾਨਕੋਟ ‘ਚ 9.2, ਬਠਿੰਡਾ ‘ਚ 9.0, ਫਰੀਦਕੋਟ ‘ਚ 9.0, ਗੁਰਦਾਸਪੁਰ ‘ਚ 9.0, ਐੱਸ.ਬੀ.ਐੱਸ.ਨਗਰ ‘ਚ 10.1 ਅਤੇ ਬਰਨਾਲਾ ‘ਚ ਪਾਰਾ 9.0 ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਪਰ ਅੱਜ ਐਤਵਾਰ ਨੂੰ ਮੌਸਮ ਜ਼ਿਆਦਾ ਖਰਾਬ ਰਹੇਗਾ। ਸੋਮਵਾਰ ਨੂੰ ਪੰਜਾਬ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਦੇਖਣ ਨੂੰ ਮਿਲੇਗੀ।