ਮੁੰਬਈ, 5 ਦਸੰਬਰ,
ਬੋਲੇ ਪੰਜਾਬ ਬਿਊਰੋ :
ਭਾਜਪਾ ਆਗੂ ਦੇਵੇਂਦਰ ਫੜਨਵੀਸ ਅੱਜ ਮਹਾਰਾਸਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਅਹੁਦਾ ਇੱਕ ‘ਤਕਨੀਕੀ ਪ੍ਰਬੰਧ’ ਹੈ ਅਤੇ ਉਹ ਆਪਣੇ ਸਹਿਯੋਗੀ ਏਕਨਾਥ ਸ਼ਿੰਦੇ ਤੇ ਅਜੀਤ ਪਵਾਰ ਨੂੰ ਨਾਲ ਲੈ ਕੇ ਮਹਾਰਾਸ਼ਟਰ ’ਚ ਨਵੀਂ ਮਹਾਯੁਤੀ ਗੱਠਜੋੜ ਸਰਕਾਰ ਚਲਾਉਣਗੇ। ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਕੋਲ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਤੋਂ ਬਾਅਦ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸ਼ਿੰਦੇ ਤੇ ਪਵਾਰ ਵੀ ਸਨ। ਇਸ ਤੋਂ ਪਹਿਲਾਂ ਦਿਨੇ ਫੜਨਵੀਸ ਨੂੰ ਮਹਾਰਾਸ਼ਟਰ ਭਾਜਪਾ ਦੇ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਜਿਸ ਨਾਲ ਉਨ੍ਹਾਂ ਦਾ ਤੀਜੀ ਵਾਰ ਮੁੱਖ ਮੰਤਰੀ ਬਣਨ ਦਾ ਰਾਹ ਪੱਧਰਾ ਹੋ ਗਿਆ।ਉਨ੍ਹਾਂ ਦੇ ਨਾਲ ਸ਼ਿਵ ਸੈਨਾ ਆਗੂ ਏਕਨਾਥ ਸ਼ਿੰਦੇ ਤੇ ਐੱਨਸੀਪੀ ਦੇ ਅਜੀਤ ਪਵਾਰ ਉਪ ਮੁੱਖ ਮੰਤਰੀ ਵਜੋਂ ਹਲਫ਼ ਲੈਣਗੇ।