ਪੰਜਾਬ ‘ਚ ਸਵਾਰੀਆਂ ਨਾਲ ਭਰੀ ਬੱਸ ਤੇ ਟਰੈਕਟਰ-ਟਰਾਲੀ ਵਿਚਾਲੇ ਟੱਕਰ, ਦੋ ਲੋਕਾਂ ਦੀ ਮੌਤ, ਕਈ ਜ਼ਖ਼ਮੀ

ਪੰਜਾਬ


ਅੰਮ੍ਰਿਤਸਰ, 5 ਦਸੰਬਰ,ਬੋਲੇ ਪੰਜਾਬ ਬਿਊਰੋ :


ਅੰਮ੍ਰਿਤਸਰ ਦੇ ਬਿਆਸ ਪੁਲ ‘ਤੇ ਅੱਜ ਵੀਰਵਾਰ ਨੂੰ ਭਿਆਨਕ ਹਾਦਸਾ ਵਾਪਰਿਆ। ਪੁਲ ’ਤੇ ਸਵਾਰੀਆਂ ਨਾਲ ਭਰੀ ਇੱਕ ਨਿੱਜੀ ਬੱਸ ਅਤੇ ਟਰੈਕਟਰ ਟਰਾਲੀ ਵਿਚਾਲੇ ਟੱਕਰ ਹੋ ਗਈ। ਇਸ ਹਾਦਸੇ ‘ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਜ਼ਖਮੀ ਹੋ ਗਏ। ਹਾਦਸਾ ਵਾਪਰਦਿਆਂ ਹੀ ਹੜਕੰਪ ਮਚ ਗਿਆ। ਟੱਕਰ ਤੋਂ ਬਾਅਦ ਪ੍ਰਾਈਵੇਟ ਬੱਸ ਦੇ ਪਰਖੱਚੇ ਉਡ ਗਏ। ਇਸ ਤੋਂ ਬਾਅਦ ਟਰੈਫਿਕ ਜਾਮ ਹੋ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਹਾਦਸੇ ‘ਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਪਹੁੰਚਾਇਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਬਿਆਸ ਪੁਲ ‘ਤੇ ਦੁਪਹਿਰ 12 ਵਜੇ ਇਕ ਟਰੈਕਟਰ ਟਰਾਲੀ ਅਤੇ ਬੱਸ ਦੀ ਟੱਕਰ ਹੋ ਗਈ। ਬੱਸ ਪੂਰੀ ਤਰ੍ਹਾਂ ਨੁਕਸਾਨੀ ਗਈ। ਟਰਾਲੀ ਇੱਟਾਂ ਨਾਲ ਭਰੀ ਹੋਈ ਸੀ। ਬੱਸ ਅੰਮ੍ਰਿਤਸਰ ਤੋਂ ਜਲੰਧਰ ਜਾ ਰਹੀ ਸੀ।
ਜ਼ਖਮੀਆਂ ਨੂੰ ਬਿਆਸ ਹਸਪਤਾਲ ਅਤੇ ਕੁਝ ਨੂੰ ਬਾਬਾ ਬਕਾਲਾ ਸਾਹਿਬ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਕਾਰਨ ਪੂਰੀ ਸੜਕ ਜਾਮ ਹੋ ਗਈ ਹੈ। ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।