ਲੋਕ ਸਭਾ ਚੋਣਾਂ ਕਰਕੇ ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸਰਕੂਲਰ ਜਾਰੀ

ਚੰਡੀਗੜ੍ਹ ਪੰਜਾਬ


ਲੁਧਿਆਣਾ, 13 ਅਪ੍ਰੈਲ,ਬੋਲੇ ਪੰਜਾਬ ਬਿਓਰੋ:
ਇੱਕ ਪਾਸੇ ਲੁਧਿਆਣਾ ਵਿੱਚ ਲੋਕ ਸਭਾ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਨਗਰ ਨਿਗਮ ਦੇ ਜ਼ਿਆਦਾਤਰ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾ ਹੋਈਆਂ ਹਨ। ਇਸ ਦੇ ਨਾਲ ਹੀ ਇਨ੍ਹਾਂ ਮੁਲਾਜ਼ਮਾਂ ਨੂੰ ਲੋਕ ਸਭਾ ਚੋਣਾਂ ਤੱਕ ਛੁੱਟੀ ਵੀ ਨਹੀਂ ਮਿਲੇਗੀ। ਸਗੋਂ ਪਹਿਲਾਂ ਹੀ ਛੁੱਟੀ ‘ਤੇ ਗਏ ਮੁਲਾਜ਼ਮਾਂ ਨੂੰ ਵਾਪਸ ਡਿਊਟੀ ‘ਤੇ ਆਉਣਾ ਪਵੇਗਾ।
ਇਹ ਹੁਕਮ ਡੀ.ਸੀ. ਸਾਕਸ਼ੀ ਸਾਹਨੀ ਵੱਲੋਂ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਚੋਣ ਅਮਲੇ ਅਤੇ ਮਾਈਕਰੋ ਅਬਜ਼ਰਵਰਾਂ ਦੀ ਸਿਖਲਾਈ ਜਲਦੀ ਸ਼ੁਰੂ ਹੋਣ ਦੀ ਗੱਲ ਕਹੀ ਗਈ ਹੈ। ਨਗਰ ਨਿਗਮ ਕਮਿਸ਼ਨਰ ਨੇ ਇਸ ਫੈਸਲੇ ਨੂੰ ਲਾਗੂ ਕਰਨ ਲਈ ਸਹਿਮਤੀ ਦੇ ਦਿੱਤੀ ਹੈ ਅਤੇ ਇਸ ਸਬੰਧੀ ਸਾਰੇ ਕਰਮਚਾਰੀਆਂ ਨੂੰ ਸਰਕੂਲਰ ਜਾਰੀ ਕਰ ਦਿੱਤਾ ਗਿਆ ਹੈ।
ਮੁਲਾਜ਼ਮਾਂ ਨੂੰ ਲੋਕ ਸਭਾ ਚੋਣਾਂ ਤੱਕ ਛੁੱਟੀ ਨਾ ਦੇਣ ਸਮੇਤ ਡਿਊਟੀ ’ਤੇ ਵਾਪਸ ਬੁਲਾਉਣ ਦਾ ਫੈਸਲਾ ਨਗਰ ਨਿਗਮ ਦੇ ਨਾਲ-ਨਾਲ ਹੋਰ ਵਿਭਾਗਾਂ ’ਤੇ ਵੀ ਲਾਗੂ ਹੋਵੇਗਾ। ਇਸ ਸਮੇਂ ਦੌਰਾਨ ਕਿਸੇ ਵੀ ਕਰਮਚਾਰੀ ਨੂੰ ਕਿਸੇ ਵਿਸ਼ੇਸ਼ ਕਾਰਨ ਕਰਕੇ ਛੁੱਟੀ ਦੇਣ ਲਈ ਸ਼ਾਖਾ ਮੁਖੀ ਦੀ ਸਿਫ਼ਾਰਸ਼ ਨਾਲ ਡੀ.ਸੀ. ਦੀ ਮਨਜ਼ੂਰੀ ਲੈਣੀ ਪਵੇਗੀ।

Leave a Reply

Your email address will not be published. Required fields are marked *