ਅੰਮ੍ਰਿਤਸਰ, 6 ਦਸੰਬਰ,ਬੋਲੇ ਪੰਜਾਬ ਬਿਊਰੋ :
ਪਾਕਿਸਤਾਨ ਆਪਣੀਆਂ ਚਾਲਾਂ ਤੋਂ ਹਟਣ ਦਾ ਨਾਮ ਨਹੀਂ ਲੈ ਰਿਹਾ। ਡਰੋਨ ਰਾਹੀਂ ਭਾਰਤ ਵਿੱਚ ਮਾਰੂ ਹਥਿਆਰ ਅਤੇ ਹੈਰੋਇਨ ਵਰਗੇ ਨਸ਼ੇ ਭੇਜਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਪਰ, ਬੀਐਸਐਫ ਅਤੇ ਪੰਜਾਬ ਪੁਲਿਸ ਦੀ ਸਖ਼ਤੀ ਪਾਕਿਸਤਾਨ ਦੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰ ਰਹੀ ਹੈ।
ਬੀਤੇ ਦਿਨ ਪਾਕਿਸਤਾਨੀ ਡਰੋਨ ਬਰਾਮਦ ਹੋਣ ਤੋਂ ਬਾਅਦ ਅੱਜ ਫਿਰ ਭਿੱਖੀਵਿੰਡ ਦੇ ਪਿੰਡ ਵਾਂ ਤਾਰਾ ਸਿੰਘ ਦੇ ਖੇਤਾਂ ’ਚੋਂ 502 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।
ਥਾਣਾ ਖਾਲੜਾ ਦੀ ਪੁਲਿਸ ਨੇ ਮੁਕਦਮਾ ਦਰਜ ਕਰ ਲਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਰਹੱਦ ’ਤੇ ਸਖ਼ਤੀ ਕਾਰਨ ਪਾਕਿਸਤਾਨ ਦੀਆਂ ਇਹ ਨਾਪਾਕ ਹਰਕਤਾਂ ਮੁੜ ਫੇਲ੍ਹ ਸਾਬਤ ਹੋਈਆਂ ਹਨ।
ਪਾਕਿਸਤਾਨ ਦੀ ਲਗਾਤਾਰ ਕੋਸ਼ਿਸ਼ ਹੈ ਕਿ ਡਰੋਨ ਰਾਹੀਂ ਨਸ਼ੇ ਭੇਜ ਕੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿੱਚ ਝੋਂਕਿਆ ਜਾਵੇ। ਪਰ ਭਾਰਤੀ ਸੁਰੱਖਿਆ ਏਜੰਸੀਆਂ ਦੀ ਮੁਸਤੈਦੀ ਨੇ ਸਾਬਤ ਕੀਤਾ ਹੈ ਕਿ ਇਹ ਨੀਚ ਚਾਲਾਂ ਲੰਮੇ ਸਮੇਂ ਤੱਕ ਚਲਣ ਵਾਲੀਆਂ ਨਹੀਂ ਹਨ।
ਪੁਲਿਸ ਅਤੇ ਬੀਐਸਐਫ ਨੇ ਪਿੰਡ ਦੇ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਹੈ ਅਤੇ ਲੋਕਾਂ ਨੂੰ ਵੀ ਚੌਕਸ ਰਹਿਣ ਦੀ ਅਪੀਲ ਕੀਤੀ ਹੈ।