ਸੀਮਾ ਸੁਰੱਖਿਆ ਬਲ ਵੱਲੋਂ ਸਰਹੱਦੀ ਖੇਤਰਾਂ ਦੀ ਸੁਰੱਖਿਆ ਲਈ ਵਿਸ਼ੇਸ਼ ਪ੍ਰਾਜੈਕਟ ਸ਼ੁਰੂ

ਨੈਸ਼ਨਲ


ਜੋਧਪੁਰ, 7 ਦਸੰਬਰ,ਬੋਲੇ ਪੰਜਾਬ ਬਿਊਰੋ :
ਸੀਮਾ ਸੁਰੱਖਿਆ ਬਲ (BSF) ਨੇ ਭਾਰਤ-ਪਾਕਿਸਤਾਨ ਅਤੇ ਭਾਰਤ-ਬੰਗਲਾਦੇਸ਼ ਦੀਆਂ ਸਰਹੱਦਾਂ ’ਤੇ 600 ਤੋਂ ਵੱਧ ਸੰਵੇਦਨਸ਼ੀਲ ਖੇਤਰਾਂ ਦੀ ਸੁਰੱਖਿਆ ਲਈ ਵਿਸ਼ੇਸ਼ ਇਲੈਕਟ੍ਰਾਨਿਕ ਨਿਗਰਾਨੀ ਪ੍ਰਾਜੈਕਟ ਸ਼ੁਰੂ ਕੀਤਾ ਹੈ। ਇਸ ਵਿੱਚ ਉਹ ਖੇਤਰ ਵੀ ਸ਼ਾਮਲ ਹਨ ਜਿੱਥੇ ਕੰਡਿਆਲੀ ਤਾਰ ਲਗਾਉਣਾ ਮੁਸ਼ਕਲ ਹੈ।
BSF ਦੇ ਡਾਇਰੈਕਟਰ ਜਨਰਲ ਦਲਜੀਤ ਸਿੰਘ ਚੌਧਰੀ ਨੇ ਬਲ ਦੇ 60ਵੇਂ ਸਥਾਪਨਾ ਦਿਵਸ ਮੌਕੇ ਦੱਸਿਆ ਕਿ ਭਾਰਤ-ਬੰਗਲਾਦੇਸ਼ ਸਰਹੱਦ ਦੇ 4,069 ਕਿਲੋਮੀਟਰ ਵਿੱਚੋਂ ਲਗਭਗ 800 ਕਿਲੋਮੀਟਰ ਖੇਤਰ ਵਿੱਚ ਕੰਡਿਆਲੀ ਤਾਰ ਨਹੀਂ ਹੈ, ਜੋ ਭੂਗੋਲਿਕ ਚੁਣੌਤੀਆਂ ਕਰਕੇ ਸੁਰੱਖਿਆ ਲਈ ਚਿੰਤਾਜਨਕ ਹੈ।
ਚੌਧਰੀ ਨੇ ਕਿਹਾ ਕਿ ਬੀਐੱਸਐੱਫ ਦੇ ਜਵਾਨਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਦੇਸ਼ ਦੇ ਪੱਛਮੀ ਹਿੱਸੇ ਵਿੱਚ ਗੁਜਰਾਤ, ਰਾਜਸਥਾਨ, ਪੰਜਾਬ ਅਤੇ ਜੰਮੂ ਨਾਲ ਲੱਗਦੀ 2,289 ਕਿਲੋਮੀਟਰ ਲੰਬੀ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ (ਆਈਬੀ) ’ਤੇ ਕੋਈ ਘੁਸਪੈਠ ਨਹੀਂ ਹੋਣੀ ਚਾਹੀਦੀ।
ਕਸ਼ਮੀਰ ਵਿੱਚ ਬੀਐੱਸਐੱਫ ਕੰਟਰੋਲ ਰੇਖਾ (ਐੱਲਓਸੀ) ਦੀ ਸੁਰੱਖਿਆ ਲਈ ਫੌਜ ਦੇ ਅਧੀਨ ਕੰਮ ਕਰਦੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅਤੇ ਬੰਗਲਾਦੇਸ਼ ਸਰਹੱਦ ਨਾਲ ਲੱਗਦੇ ਸੰਵੇਦਨਸ਼ੀਲ ਖੇਤਰਾਂ ਦੀ ਇਲੈਕਟ੍ਰਾਨਿਕ ਨਿਗਰਾਨੀ ਕੀਤੀ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।