ਅਕਾਲੀ ਦਲ ਦੇ ਬਾਗ਼ੀ ਧੜੇ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਸਜ਼ਾ ਕੀਤੀ ਪੂਰੀ

ਪੰਜਾਬ


ਅੰਮ੍ਰਿਤਸਰ, 9 ਦਸੰਬਰ,ਬੋਲੇ ਪੰਜਾਬ ਬਿਊਰੋ :

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਗਈ ਸਜ਼ਾ ਅਕਾਲੀ ਦਲ ਦੇ ਬਾਗ਼ੀ ਧੜੇ ਨੇ ਅੱਜ ਪੂਰੀ ਕਰ ਲਈ ਹੈ। ਜਿਸ ਤੋਂ ਬਾਅਦ ਸਮੁੱਚਾ ਬਾਗ਼ੀ ਧੜਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਇਆ। ਇਸ ਤੋਂ ਬਾਅਦ ਉਨ੍ਹਾਂ ਵੱਲੋਂ 11000 ਰੁਪਏ ਦੀ ਕੜਾਹ ਪ੍ਰਸ਼ਾਦ ਦੀ ਦੇਗ ਵੀ ਕਰਵਾਈ ਗਈ।ਜਦੋਂ ਕਿ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਵਲੋਂ ਮਿਲੀ ਧਾਰਮਿਕ ਸਜ਼ਾ ਭੁਗਤ ਰਹੇ ਹਨ। 
ਅੱਜ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਬਾਗ਼ੀ ਧੜੇ ਦੇ ਹੋਰ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪੁੱਜੇ। ਜਿੱਥੇ ਉਨ੍ਹਾਂ ਨੇ ਆਪਣੀ ਸਜ਼ਾ ਪੂਰੀ ਹੋਣ ਦੀ ਜਾਣਕਾਰੀ ਦਿੱਤੀ। ਬਾਹਰ ਆਉਂਦਿਆਂ ਚੰਦੂਮਾਜਰਾ ਨੇ ਕਿਹਾ ਕਿ ਸਜ਼ਾ ਸੁਣਾਉਣ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਈ ਹੁਕਮ ਦਿੱਤੇ ਸਨ, ਜਿਨ੍ਹਾਂ ਦੀ ਹੁਣ ਪਾਲਣਾ ਹੋਣੀ ਚਾਹੀਦੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।