ਅਦਾਲਤ ਵਲੋਂ ਬਾਲੀਵੁੱਡ ਅਭਿਨੇਤਾ ਧਰਮਿੰਦਰ ਖ਼ਿਲਾਫ਼ ਧੋਖਾਧੜੀ ਮਾਮਲੇ ‘ਚ ਸੰਮਨ ਜਾਰੀ

ਨੈਸ਼ਨਲ


ਮੁੰਬਈ, 10 ਦਸੰਬਰ,ਬੋਲੇ ਪੰਜਾਬ ਬਿਊਰੋ :
ਬਾਲੀਵੁੱਡ ਅਭਿਨੇਤਾ ਧਰਮਿੰਦਰ ਆਪਣੀ ਰੈਸਟੋਰੈਂਟ ਫਰੈਂਚਾਇਜ਼ੀ ‘ਗਰਮ ਧਰਮ ਢਾਬਾ’ ਨੂੰ ਲੈ ਕੇ ਮੁਸੀਬਤ ‘ਚ ਹਨ। ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਫ੍ਰੈਂਚਾਇਜ਼ੀ ਨਾਲ ਸਬੰਧਤ ਧੋਖਾਧੜੀ ਦੇ ਮਾਮਲੇ ‘ਚ ਬਾਲੀਵੁੱਡ ਅਭਿਨੇਤਾ ਧਰਮਿੰਦਰ ਸਮੇਤ ਦੋ ਹੋਰਾਂ ਖਿਲਾਫ ਸੰਮਨ ਜਾਰੀ ਕੀਤਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਅਗਲੇ ਸਾਲ 20 ਫਰਵਰੀ 2025 ‘ਚ ਤੈਅ ਕੀਤੀ ਗਈ ਹੈ। ਇਸ ਦਿਨ ਧਰਮਿੰਦਰ ਨੂੰ ਅਦਾਲਤੀ ਕਾਰਵਾਈ ਵਿੱਚ ਪੇਸ਼ ਹੋਣਾ ਹੋਵੇਗਾ।
ਜੁਡੀਸ਼ੀਅਲ ਮੈਜਿਸਟਰੇਟ ਯਸ਼ਦੀਪ ਚਾਹਲ ਵੱਲੋਂ ਸੰਮਨ ਜਾਰੀ ਕੀਤੇ ਗਏ ਹਨ, ਜੋ ਦਿੱਲੀ ਦੇ ਕਾਰੋਬਾਰੀ ਸੁਸ਼ੀਲ ਕੁਮਾਰ ਦੀ ਸ਼ਿਕਾਇਤ ‘ਤੇ ਆਧਾਰਿਤ ਹਨ, ਜਿਸ ਨੇ ਦੋਸ਼ ਲਾਇਆ ਸੀ ਕਿ ਉਸ ਨੂੰ ਫਰੈਂਚਾਇਜ਼ੀ ਵਿੱਚ ਨਿਵੇਸ਼ ਕਰਨ ਦਾ ਲਾਲਚ ਦੇ ਕੇ ਧੋਖਾ ਦਿੱਤਾ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।