ਖੰਨਾ, 11 ਦਸੰਬਰ,ਬੋਲੇ ਪੰਜਾਬ ਬਿਊੋਰੋ :
ਖੰਨਾ ਵਿੱਚ ਰੇਲਵੇ ਲਾਈਨ ਪਾਰ ਕਰ ਰਹੀ ਇੱਕ ਮਹੀਲਾ ਦੀ ਟਰੇਨ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕਾ ਦੀ ਪਹਚਾਣ ਸਿਮਰਨਜੀਤ ਕੌਰ ਨਿਵਾਸੀ ਆਜ਼ਾਦ ਨਗਰ ਖੰਨਾ ਵਜੋਂ ਹੋਈ। ਉਹ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਕੰਮ ਕਰਦੀ ਸੀ।
ਜਾਣਕਾਰੀ ਮੁਤਾਬਕ, ਹਸਪਤਾਲ ਵਿੱਚ ਡਿਊਟੀ ਖਤਮ ਕਰਨ ਤੋਂ ਬਾਅਦ, ਜਦੋਂ ਸਿਮਰਨਜੀਤ ਕੌਰ ਆਪਣੇ ਘਰ ਵਾਪਸ ਜਾ ਰਹੀ ਸੀ, ਤਾਂ ਹਰ ਰੋਜ਼ ਦੀ ਤਰ੍ਹਾਂ ਜਦੋਂ ਉਹ ਰਤਨਹੇੜੀ ਪੁਲ ਦੇ ਨੇੜੇ ਰੇਲਵੇ ਲਾਈਨ ਪਾਰ ਕਰ ਰਹੀ ਸੀ, ਉਸ ਦੌਰਾਨ ਇੱਕ ਤੇਜ਼ ਰਫ਼ਤਾਰ ਟਰੇਨ ਦੀ ਲਪੇਟ ਵਿੱਚ ਆ ਗਈ। ਇਸ ਕਾਰਨ ਉਸਦੀ ਮੌਤ ਹੋ ਗਈ।
ਜੀ.ਆਰ.ਪੀ. ਖੰਨਾ ਦੇ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕਾ ਦੇ ਪਰਿਵਾਰ ਦੇ ਬਿਆਨ ਦਰਜ ਕਰਕੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 194 ਤਹਿਤ ਕਾਰਵਾਈ ਕੀਤੀ ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ।