ਪੰਜਾਬ ਸਰਕਾਰ ਨੇ ਪਲੇਅਵੇਅ ਸਕੂਲਾਂ ਲਈ ਜ਼ਰੂਰੀ ਗਾਈਡਲਾਈਨਜ਼ ਕੀਤੀਆਂ ਜਾਰੀ

ਚੰਡੀਗੜ੍ਹ


ਚੰਡੀਗੜ੍ਹ, 11 ਦਸੰਬਰ, ਬੋਲੇ ਪੰਜਾਬ ਬਿਊਰੋ :
ਪੰਜਾਬ ਸਰਕਾਰ ਨੇ ਪਲੇਅਵੇਅ ਸਕੂਲਾਂ ਲਈ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪਲੇਅਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਹੋਣੀ ਲਾਜ਼ਮੀ ਹੈ ਤੇ ਸਕੂਲ ਦੀ ਚਾਰ-ਦੀਵਾਰੀ ਸੁਰੱਖਿਅਤ ਹੋਣੀ ਚਾਹੀਦੀ ਹੈ। ਪਲੇਵੇਅ ਸਕੂਲਾਂ ਦੀ ਇਮਾਰਤ ਤੋਂ ਲੈ ਕੇ ਅਧਿਆਪਕਾਂ ਤੱਕ ਲਈ ਗਾਈਡਲਾਈਨ ਤੈਅ ਕੀਤੀ ਗਈ ਹੈ। ਵਿਭਾਗ ਵੱਲੋਂ ਸਕੂਲਾਂ ਦੀ ਮਾਨੀਟਰਿੰਗ ਕੀਤੀ ਜਾਵੇਗੀ। ਸਕੂਲਾਂ ਵਿੱਚ ਦਾਖਲੇ ਲਈ ਬੱਚੇ ਦਾ ਕੋਈ ਸਕ੍ਰੀਨਿੰਗ ਟੈਸਟ ਜਾਂ ਮਾਪਿਆਂ ਨਾਲ ਇੰਟਰਵਿਊ ਆਦਿ ਨਹੀਂ ਹੋਵੇਗਾ। ਸਕੂਲ ਦੇ ਕਲਾਸਰੂਮ ਖੁੱਲ੍ਹੇ ਤੇ ਹਵਾਦਾਰ ਹੋਣੇ ਚਾਹੀਦੇ ਹਨ। 20 ਬੱਚਿਆਂ ਨੂੰ ਪੜ੍ਹਾਉਣ ਲਈ ਇਕ ਅਧਿਆਪਕ ਹੋਵੇਗਾ। ਸਕੂਲਾਂ ’ਚ ਬੱਚਿਆਂ ਦੀ ਸੁਰੱਖਿਆ ਲਈ ਸੀਸੀਟੀਵੀ ਕੈਮਰੇ ਹੋਣੇ ਲਾਜ਼ਮੀ ਹਨ ਤੇ ਕੁੜੀਆਂ ਤੇ ਮੁੰਡਿਆਂ ਲਈ ਵੱਖਰੇ-ਵੱਖਰੇ ਬਾਥਰੂਮ ਹੋਣੇ ਚਾਹੀਦੇ ਹਨ। ਸਕੂਲ ’ਚ ਜੰਕ ਫੂਡ ਦੀ ਪੂਰੀ ਤਰ੍ਹਾਂ ਮਨਾਹੀ ਹੈ।ਨਾ ਤਾਂ ਘਰੋਂ ਟਿਫਨ ਵਿੱਚ ਜੰਕ ਫੂਡ ਆਵੇਗਾ ਅਤੇ ਨਾ ਹੀ ਸਕੂਲ ਜਾਂ ਉਸਦੇ ਆਲੇ-ਦੁਆਲੇ ਜੰਕ ਫੂਡ ਵੇਚਿਆ ਜਾਵੇਗਾ। ਛੋਟੇ ਬੱਚਿਆਂ ਨੂੰ ਕੁੱਟਣਾ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੋਵੇਗਾ ਤੇ ਅਧਿਆਪਕ ਉਨ੍ਹਾਂ ਨੂੰ ਝਿੜਕ ਵੀ ਨਹੀਂ ਸਕਣਗੇ। ਹਰ ਮਹੀਨੇ ਬੱਚਿਆਂ ਦਾ ਚੈੱਕਅਪ ਹੋਵੇਗਾ।
ਮੰਤਰੀ ਡਾ. ਬਲਜੀਤ ਕੌਰ ਨੇ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਬੱਚਿਆਂ ਨੂੰ ਇਨ੍ਹਾਂ ਸਕੂਲਾਂ ਵਿੱਚ ਦਾਖਲ ਕਰਨ ਤੋਂ ਪਹਿਲਾਂ ਇਹ ਜਾਂਚ ਲਾਜ਼ਮੀ ਕਰ ਲੈਣ ਕਿ ਸਕੂਲ ਰਜਿਸਟਰਡ ਹੈ ਜਾਂ ਨਹੀਂ। ਇਸ ਸੰਬੰਧੀ ਜਾਣਕਾਰੀ ਸੋਸ਼ਲ ਵੈਲਫੇਅਰ ਵਿਭਾਗ ਦੀ ਵੈਬਸਾਈਟ ‘ਤੇ ਅਪਲੋਡ ਕੀਤੀ ਜਾਵੇਗੀ। 3 ਤੋਂ 6 ਸਾਲ ਦੇ ਬੱਚਿਆਂ ਦੀ ਗਿਣਤੀ ਪੰਜਾਬ ਵਿੱਚ 40 ਹਜ਼ਾਰ ਹੈ।
ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ। ਇੱਕ ਕਮਰੇ ਵਿੱਚ ਚਲਣ ਵਾਲੇ ਪਲੇਵੇਅ ਸਕੂਲ ਪੂਰੀ ਤਰ੍ਹਾਂ ਬੰਦ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰ ਦਾ ਕੰਟਰੋਲ ਆਂਗਣਵਾੜੀ ਕੇਂਦਰਾਂ ਤੱਕ ਸੀ, ਪਰ ਹੁਣ ਸਾਰੇ ਪਲੇਵੇਅ ਸੈਂਟਰ ਕਵਰ ਕੀਤੇ ਜਾਣਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।