ਸੁਖਬੀਰ ਬਾਦਲ ਤੇ ਅਕਾਲੀ ਆਗੂਆਂ ਨੇ ਧਾਰਮਿਕ ਸਜ਼ਾ ਪੂਰੀ ਕਰਨ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਕੀਤੀ ਅਰਦਾਸ

ਪੰਜਾਬ

ਅੰਮ੍ਰਿਤਸਰ 13 ਦਸੰਬਰ ,ਬੋਲੇ ਪੰਜਾਬ ਬਿਊਰੋ :

ਸੁਖਬੀਰ ਬਾਦਲ ਅਤੇ ਅਕਾਲੀ ਦਲ ਦੇ ਹੋਰ ਆਗੂਆਂ ਨੇ ਅੱਜ ਅੰਮ੍ਰਿਤਸਰ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪਹੁੰਚ ਕੇ ਮੱਥਾ ਟੇਕਿਆ। ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂਆਂ ਨੇ ਧਾਰਮਿਕ ਤਨਖਾਹ ਭੁਗਤਨ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਭੁੱਲ ਬਖਸ਼ਾਉਣ ਲਈ ਅਰਦਾਸ ਕਰਵਾਈ।
ਇਸ ਉਪਰੰਤ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਾਨੂੰ ਦਿੱਤੇ ਹੁਕਮਾਂ ਨੂੰ ਪ੍ਰਵਾਨ ਕਰਦਿਆਂ ਆਪਣੀ ਸੇਵਾ ਪੂਰੀ ਕਰ ਲਈ ਹੈ। ਮੈਂ ਸਾਰੀ ਲੀਡਰਸ਼ਿਪ ਦਾ ਧੰਨਵਾਦ ਕਰਦਾ ਹਾਂ ਕਿ ਸਾਰਿਆਂ ਨੇ ਸੇਵਾ ਵਿੱਚ ਉਤਸ਼ਾਹ ਨਾਲ ਵੱਧ ਚੜ੍ਹ ਕੇ ਯੋਗਦਾਨ ਪਾਇਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।