ਦਿੱਲੀ ਦੇ ਸਕੂਲਾਂ ‘ਚ ਅੱਜ ਵੀ ਮਿਲੀ ਬੰਬ ਹੋਣ ਦੀ ਧਮਕੀ

ਨੈਸ਼ਨਲ


ਨਵੀਂ ਦਿੱਲੀ, 14 ਦਸੰਬਰ,ਬੋਲੇ ਪੰਜਾਬ ਬਿਊਰੋ :
ਦਿੱਲੀ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹੁਣ ਡੀਪੀਐਸ ਆਰਕੇ ਪੁਰਮ ਸਮੇਤ ਦਿੱਲੀ ਦੇ ਕੁਝ ਸਕੂਲਾਂ ਨੂੰ ਅੱਜ ਬੰਬ ਦੀ ਧਮਕੀ ਵਾਲੀ ਈਮੇਲ ਮਿਲੀ ਹੈ। ਬੰਬ ਦੀ ਧਮਕੀ ਦੀ ਸੂਚਨਾ ਮਿਲਦੇ ਹੀ ਦਿੱਲੀ ਪੁਲਸ ਦੀ ਟੀਮ ਨੇ ਸਕੂਲਾਂ ‘ਚ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਇਹ ਜਾਣਕਾਰੀ ਦਿੱਲੀ ਪੁਲਿਸ ਨੇ ਦਿੱਤੀ ਹੈ।
ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਵੀ ਸਕੂਲਾਂ ਨੂੰ ਧਮਕੀ ਭਰੇ ਈਮੇਲ ਮਿਲੇ ਸਨ।30 ਤੋਂ ਵੱਧ ਸਕੂਲਾਂ ਨੂੰ ਬੰਬ ਦੀ ਧਮਕੀ ਮਿਲੀ।ਸੂਚਨਾ ਮਿਲਣ ‘ਤੇ ਸਥਾਨਕ ਪੁਲਿਸ ਦੇ ਨਾਲ ਫਾਇਰ ਵਿਭਾਗ ਅਤੇ ਬੰਬ ਨਿਰੋਧਕ ਦਸਤੇ ਦੀ ਟੀਮ ਨੇ ਘੰਟਿਆਂ ਬੱਧੀ ਜਾਂਚ ਕੀਤੀ। ਕਿਤੇ ਵੀ ਕੋਈ ਸ਼ੱਕੀ ਚੀਜ਼ ਨਹੀਂ ਮਿਲੀ। ਜਾਂਚ ਤੋਂ ਬਾਅਦ ਪੁਲਿਸ ਨੇ ਇਸ ਨੂੰ ਫਰਜ਼ੀ ਕਾਲ ਕਰਾਰ ਦਿੱਤਾ।
ਫਿਲਹਾਲ ਪੁਲਿਸ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਹੈ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਧਮਕੀ ਭਰੀ ਈ-ਮੇਲ ਕਿੱਥੋਂ ਅਤੇ ਕਿਸ ਨੇ ਭੇਜੀ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।