ਨਵੀਂ ਦਿੱਲੀ, 14 ਦਸੰਬਰ,ਬੋਲੇ ਪੰਜਾਬ ਬਿਊਰੋ :
ਭਾਰਤੀ ਜਨਤਾ ਪਾਰਟੀ (BJP) ਦੇ ਦਿੱਗਜ਼ ਨੇਤਾ ਅਤੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਵਿਗੜ ਗਈ ਹੈ।ਉਨ੍ਹਾਂ ਨੂੰ ਅਪੋਲੋ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਨੂੰ ਨਿਊਰੋ ਨਾਲ ਸਬੰਧਤ ਸਮੱਸਿਆਵਾਂ ਹਨ।
ਸੂਤਰਾਂ ਮੁਤਾਬਕ ਹਸਪਤਾਲ ਦੇ ਨਿਊਰੋਲੋਜੀ ਵਿਭਾਗ ਦੇ ਮਾਹਿਰ ਡਾਕਟਰ ਵਿਨੀਤ ਸੂਰੀ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਟਰੀਟਮੈਂਟ ਚੱਲ ਰਿਹਾ ਹੈ। 96 ਸਾਲਾ ਲਾਲ ਕ੍ਰਿਸ਼ਨ ਅਡਵਾਨੀ ਇਸ ਸਮੇਂ ਡਾਕਟਰੀ ਨਿਗਰਾਨੀ ‘ਚ ਹਨ।