ਚੰਡੀਗੜ੍ਹ 14 ਦਸੰਬਰ ,ਬੋਲੇ ਪੰਜਾਬ ਬਿਊਰੋ :
ਸ਼ੰਭੂ ਬਾਰਡਰ ‘ਤੇ ਅੱਜ ਸ਼ਨੀਵਾਰ ਨੂੰ ਇਕ ਕਿਸਾਨ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਇਸ ਦੀ ਪੁਸ਼ਟੀ ਕਿਸਾਨ ਆਗੂ ਤੇਜਵੀਰ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ ਪਤਾ ਲੱਗਾ ਹੈ ਕਿ ਖੰਨਾ ਦੇ ਕਿਸਾਨ ਨੇ ਸਲਫਾਸ ਨਿਗਲ ਲਈ।ਉਸ ਨੂੰ ਗੰਭੀਰ ਹਾਲਤ ਵਿੱਚ ਤੁਰੰਤ ਹਸਪਤਾਲ ਲੈ ਗਏ ਹਨ।ਉਨ੍ਹਾਂ ਕਿਹਾ ਕਿ ਸਾਡੀ ਟੀਮ ਜਾ ਰਹੀ ਹੈ। ਇਸ ਬਾਰੇ ਪਤਾ ਲਗਾ ਰਹੇ ਹਨ।
ਕਿਸਾਨ ਦੀ ਪਛਾਣ ਜੋਧ ਸਿੰਘ ਵਾਸੀ ਖੰਨਾ, ਲੁਧਿਆਣਾ ਵਜੋਂ ਹੋਈ ਹੈ। ਉਹ ਅੱਜ ਸ਼ਨੀਵਾਰ ਨੂੰ ਹੀ ਮੋਰਚੇ ‘ਤੇ ਪਹੁੰਚਿਆ ਸੀ। ਉਮੀਦ ਜਤਾਈ ਜਾ ਰਹੀ ਹੈ ਕਿ ਕਿਸਾਨਾਂ ਨੂੰ ਦਿੱਲੀ ਨਾ ਜਾਣ ਦੇਣ ਤੋਂ ਦੁਖੀ ਹੋ ਕੇ ਉਸ ਨੇ ਇਹ ਕਦਮ ਚੁੱਕਿਆ ਹੈ। ਫਿਲਹਾਲ ਸੀਆਈਡੀ ਵੀ ਇਸ ਦੀ ਜਾਂਚ ਕਰ ਰਹੀ ਹੈ।