ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 15-12-2024,ਅੰਗ 628
Sachkhand Sri Harmandir Sahib Amritsar Vikhe Hoyea Amrit Wele Da Mukhwak Ang: 676 15-12-2024
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ
ਐਤਵਾਰ, ੧ ਪੋਹ (ਸੰਮਤ ੫੫੬ ਨਾਨਕਸ਼ਾਹੀ)
15-12-2024
ਸੋਰਠਿ ਮਹਲਾ ੫ ॥
ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਣ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥
ਐਤਵਾਰ, ੧ ਪੋਹ (ਸੰਮਤ ੫੫੬ ਨਾਨਕਸ਼ਾਹੀ)
(ਅੰਗ: ੬੨੮)
ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ॥
ਹੇ ਭਾਈ! ਜਦੋਂ ਗੁਰੁੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ, ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ ਗੁਰੂ ਮਿਲਾਇਆ। ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ ਪਰਮਾਤਮਾ ਨੇ ਸਾਡੀ ਲਾਜ ਰੱਖ ਲਈ, ਬਿਖੈ ਠਗਉਰੀ ਤੋਂ ਬਚਾ ਲਿਆ।੧। ਹੇ ਭਾਈ ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ ਜੋ ਕੁਝ ਪਰਮਾਤਮਾ ਪਾਸੋਂ ਮੰਗਦੇ ਹਨ, ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। ਪਰਮਾਤਮਾ ਦੀ ਸਹਾਇਤਾ ਉਤੇ ਰੱਖੀ ਹੋਈ ਕੋਈ ਭੀ ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ। ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ ਸੁਭਾਵ ਬਣ ਜਾਂਦਾ ਹੈ, ਤੇ ਪਰਮਾਤਮਾ ਦੀ ਸਿਫ਼ਤਿ ਸਾਲਾਹ ਦੇ ਗੀਤ ਗਾਉਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨। ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜੋਰ ਮੁੱਕ ਜਾਂਦਾ ਹੈ। ਜਿਸ ਭੀ ਮਨੁੱਖ ਨੇ ਸਿਫ਼ਤਿ ਸਾਲਾਹ ਵਿਚ ਮਨ ਜੋੜਿਆ ਕਰਤਾਰ ਨੇ ਉਸ ਨੂੰ ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ।੩। ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ, ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਹੇ ਨਾਨਕ! ਆਖ-ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋਏ।੪।੧੫।੭੯।
English Translation:
SORAT’H, FIFTH MEHL:
When it was pleasing to the Perfect True Guru, then I chanted the Naam, the Name of the Pervading Lord. The Lord of the Universe extended His Mercy to me, and God saved my honor. || 1 || The Lord’s feet are forever peace-giving. Whatever fruit one desires, he receives; his hopes shall not go in vain. || 1 || Pause || That Saint, unto whom the Lord of Life, the Great Giver, extends His Mercy — he alone sings the Glorious Praises of the Lord. His soul is absorbed in loving devotional worship; his mind is pleasing to the Supreme Lord God. || 2 || Twenty-four hours a day, he chants the Praises of the Lord, and the bitter poison does not affect him. My Creator Lord has united me with Himself, and the Holy Saints have become my companions. || 3 || Taking me by the hand, He has given me everything, and blended me with Himself. Says Nanak, everything has been perfectly resolved; I have found the Perfect True Guru. || 4 || 15 || 79 ||
Sunday, 1st Poh (Samvat 556 Nanakshahi)
(Page: 628)
ਵਾਹਿਗੁਰੂ ਜੀ ਕਾ ਖਾਲਸਾ!!
ਵਾਹਿਗੁਰੂ ਜੀ ਕੀ ਫਤਹਿ!
Sangrand
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਪੋਖਿ ਤੁਖਾਰੁ ਨ ਵਿਆਪਈ ਕੰਠਿ ਮਿਲਿਆ ਹਰਿ ਨਾਹੁ ॥ ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ ॥ ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ ॥ ਬਿਖਿਆ ਪੋਹਿ ਨ ਸਕਈ ਮਿਲਿ ਸਾਧੂ ਗੁਣ ਗਾਹੁ ॥ ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ ॥ ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਨ ਵਿਛੁੜੀਆਹੁ ॥ ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ ॥ ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ ॥ ਪੋਖੁ ਸੋੁਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥
ਐਤਵਾਰ, ੧ ਪੋਹ (ਸੰਮਤ ੫੫੬ ਨਾਨਕਸ਼ਾਹੀ)
(ਅੰਗ: ੧੩੫)
ਪੰਜਾਬੀ ਵਿਆਖਿਆ:
ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਪੋਹ ਦੇ ਮਹੀਨੇ ਜਿਸ ਜੀਵ-ਇਸਤ੍ਰੀ ਦੇ ਗਲ ਨਾਲ (ਹਿਰਦੇ ਵਿਚ) ਪ੍ਰਭੂ-ਪਤੀ ਲੱਗਾ ਹੋਇਆ ਹੋਵੇ ਉਸ ਨੂੰ ਕੱਕਰ (ਮਨ ਦੀ ਕਠੋਰਤਾ, ਕੋਰਾਪਨ) ਜੋਰ ਨਹੀਂ ਪਾ ਸਕਦਾ, ਕਿਉਂਕਿ ਉਸਦੀ ਬ੍ਰਿਤੀ ਪ੍ਰਭੂ ਦੇ ਦੀਦਾਰ ਦੀ ਤਾਂਘ ਵਿਚ ਜੁੜੀ ਰਹਿੰਦੀ ਹੈ, ਉਸ ਦਾ ਮਨ ਪ੍ਰਭੂ ਦੇ ਸੋਹਣੇ ਚਰਨਾਂ ਵਿਚ ਵਿੱਝਾ ਰਹਿੰਦਾ ਹੈ। ਜਿਸ ਜੀਵ-ਇਸਤ੍ਰੀ ਨੇ ਗੋਬਿੰਦ ਗੋਪਾਲ ਦਾ ਆਸਰਾ ਲਿਆ ਹੈ, ਉਸ ਨੇ ਪ੍ਰਭੂ-ਪਤੀ ਦੀ ਸੇਵਾ ਦਾ ਲਾਭ ਖੱਟਿਆ ਹੈ, ਮਾਇਆ ਉਸ ਨੂੰ ਮੋਹ ਨਹੀਂ ਸਕਦੀ, ਗੁਰੂ ਨੂੰ ਮਿਲ ਕੇ ਉਸ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਵਿਚ ਚੁੱਭੀ ਲਾਈ ਹੈ। ਜਿਸ ਪਰਮਾਤਮਾ ਤੋਂ ਉਸ ਨੇ ਜਨਮ ਲਿਆ ਹੈ, ਉਸੇ ਵਿਚ ਉਹ ਜੁੜੀ ਰਹਿੰਦੀ ਹੈ, ਉਸ ਦੀ ਲਿਵ ਪ੍ਰਭੂ ਦੀ ਪ੍ਰੀਤ ਵਿਚ ਲੱਗੀ ਰਹਿੰਦੀ ਹੈ। ਪਾਰਬ੍ਰਹਮ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਆਪਣੇ ਚਰਨਾਂ ਵਿਚ ਜੋੜਿਆ ਹੁੰਦਾ ਹੈ, ਉਹ ਮੁੜ ਉਸ ਦੇ ਚਰਨਾਂ ਤੋਂ ਵਿੱਛੜਦੀ ਨਹੀਂ। ਪਰ ਉਹ ਸੱਜਣ ਪ੍ਰਭੂ ਬੜਾ ਅਪਹੁੰਚ ਹੈ, ਬੜਾ ਡੂੰਘਾ ਹੈ, ਮੈਂ ਉਸ ਤੋਂ ਲਖ ਵਾਰੀ ਕੁਰਬਾਨ ਹਾਂ। ਹੇ ਨਾਨਕ! ਉਹ ਬੜਾ ਦਿਆਲ ਹੈ, ਦਰ ਉੱਤੇ ਡਿੱਗਿਆਂ ਦੀ ਉਸ ਪ੍ਰਭੂ ਨੂੰ ਇੱਜ਼ਤ ਰੱਖਣੀ ਹੀ ਪੈਂਦੀ ਹੈ। ਜਿਸ ਉੱਤੇ ਉਹ ਬੇ-ਪਰਵਾਹ ਪ੍ਰਭੂ ਮਿਹਰ ਕਰਦਾ ਹੈ, ਉਸ ਨੂੰ ਪੋਹ ਦਾ ਮਹੀਨਾ ਸੁਹਾਵਣਾ ਲੱਗਦਾ ਹੈ, ਉਸ ਨੂੰ ਸਾਰੇ ਹੀ ਸੁਖ ਮਿਲ ਜਾਂਦੇ ਹਨ।੧੧।
English Translation:
BAARAH MAAHAA ~ THE TWELVE MONTHS: MAAJH, FIFTH MEHL, FOURTH HOUSE:
ONE UNIVERSAL CREATOR GOD. BY THE GRACE OF THE TRUE GURU:
In the month of Poh, the cold does not touch those, whom the Husband Lord hugs close in His Embrace. Their minds are transfixed by His Lotus Feet. They are attached to the Blessed Vision of the Lord’s Darshan. Seek the Protection of the Lord of the Universe; His service is truly profitable. Corruption shall not touch you, when you join the Holy Saints and sing the Lord’s Praises. From where it originated, there the soul is blended again. It is absorbed in the Love of the True Lord. When the Supreme Lord God grasps someone’s hand, he shall never again suffer separation from Him. I am a sacrifice, 100,000 times, to the Lord, my Friend, the Unapproachable and Unfathomable. Please preserve my honor, Lord; Nanak begs at Your Door. Poh is beautiful, and all comforts come to that one, whom the Carefree Lord has forgiven. || 11 ||
Sunday, 1st Poh (Samvat 556 Nanakshahi)
(Page: 135)