ਪੰਜਾਬ ਪੁਲਿਸ ਨੇ ਕਰੋੜਾਂ ਦੀ ਹੈਰੋਇਨ ਸਮੇਤ ਤਿੰਨ ਨੌਜਵਾਨ ਕੀਤੇ ਕਾਬੂ

ਪੰਜਾਬ


ਤਰਨਤਾਰਨ, 15 ਦਸੰਬਰ,ਬੋਲੇ ਪੰਜਾਬ ਬਿਊਰੋ :
ਸਰਹੱਦੀ ਥਾਣਾ ਵਲਟੋਹਾ ਦੀ ਪੁਲਿਸ ਨੇ ਸੂਚਨਾ ਦੇ ਆਧਾਰ ’ਤੇ ਦਾਣਾ ਮੰਡੀ ਨੂੰ ਘੇਰਾ ਪਾ ਕੇ ਦੋ ਮੋਟਰਸਾਈਕਲਾਂ ਸਮੇਤ ਤਿੰਨ ਜਣਿਆਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ ਜਿਨ੍ਹਾਂ ਦੇ ਕਬਜ਼ੇ ਵਿੱਚੋਂ ਇਕ ਕਿੱਲੋ ਦੇ ਕਰੀਬ ਹੈਰੋਇਨ ਬਰਾਮਦ ਕੀਤੀ। ਤਿੰਨਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਐੱਸਐੱਸਪੀ ਅਭੀਮੰਨਿਊ ਰਾਣਾ ਨੇ ਦੱਸਿਆ ਕਿ ਸਰਹੱਦੀ ਇਲਾਕੇ ਵਿਚ ਡੀਐੱਸਪੀ ਭਿੱਖੀਵਿੰਡ ਪ੍ਰੀਤਇੰਦਰ ਸਿੰਘ ਦੀ ਨਿਗਰਾਨੀ ਹੇਠ ਨਸ਼ਾ ਤਸਕਰਾਂ ਵਿਰੁੱਧ ਵੱਡੇ ਪੱਧਰ ’ਤੇ ਮੁਹਿੰਮ ਚਲਾਈ ਹੋਈ ਹੈ। ਜਿਸ ਤਹਿਤ ਥਾਣਾ ਵਲਟੋਹਾ ਦੇ ਮੁਖੀ ਇੰਸਪੈਕਟਰ ਚਰਨ ਸਿੰਘ ਜਦੋਂ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਦਾਣਾ ਮੰਡੀ ਅਮਰਕੋਟ ਵਿਚ ਦੋ ਮੋਟਰਸਾਈਕਲਾਂ ’ਤੇ ਤਿੰਨ ਸ਼ੱਕੀ ਵਿਅਕਤੀ ਸਵਾਰ ਹਨ ਤੇ ਉਨ੍ਹਾਂ ਦੇ ਕੋਲ ਗੈਰ ਕਾਨੂੰਨੀ ਸਾਮਾਨ ਹੋ ਸਕਦਾ ਹੈ।
ਪੁਲਿਸ ਨੇ ਮੰਡੀ ਦੀ ਘੇਰਾਬੰਦੀ ਕਰ ਕੇ ਦੋਹਾਂ ਮੋਟਰਸਾਈਕਲਾਂ ’ਤੇ ਬੈਠੇ ਤਿੰਨਾਂ ਨੌਜਵਾਨਾਂ ਨੂੰ ਜਦੋਂ ਕਾਬੂ ਕੀਤਾ ਤਾਂ ਉਨ੍ਹਾਂ ਦੇ ਕੋਲੋਂ 1 ਕਿੱਲੋ 1 ਗ੍ਰਾਮ ਹੈਰੋਇਨ ਬਰਾਮਦ ਹੋਈ। ਜਦੋਕਿ ਉਨ੍ਹਾਂ ਦੇ ਦੋ ਮੋਬਾਈਲ ਫੋਨਾਂ ਸਮੇਤ ਦੋਵੇਂ ਮੋਟਰਸਾਈਕਲ ਵੀ ਕਬਜ਼ੇ ਵਿਚ ਲੈ ਲਏ ਗਏ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਨੌਜਵਾਨਾਂ ਦੀ ਪਛਾਣ ਬਲਵੀਰ ਸਿੰਘ ਪੁੱਤਰ ਪ੍ਰੀਤਮ ਸਿੰਘ, ਅਮਨਦੀਪ ਸਿੰਘ ਪੁੱਤਰ ਪ੍ਰੀਤਮ ਸਿੰਘ ਦੋਵੇਂ ਵਾਸੀ ਅਬਾਦੀ ਮਲਕਾਂ ਵਲਟੋਹਾ ਅਤੇ ਗੁਰਜੰਟ ਸਿੰਘ ਪੁੱਤਰ ਸੁਖਵੰਤ ਸਿੰਘ ਵਾਸੀ ਥੇਹ ਸਰਹਾਲੀ ਵਜੋਂ ਹੋਈ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।