ਰਾਜਾ ਵੜਿੰਗ ਪਹੁੰਚੇ ਖਨੌਰੀ ਬਾਰਡਰ

ਚੰਡੀਗੜ੍ਹ

ਚੰਡੀਗੜ੍ਹ 16 ਦਸੰਬਰ ,ਬੋਲੇ ਪੰਜਾਬ ਬਿਊਰੋ :

ਖਨੌਰੀ ਸਰਹੱਦ ’ਤੇ ਪਿਛਲੇ 20 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਅੱਜ (Punjab Congress) ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਇਸ ਮੌਕੇ ਉਨ੍ਹਾਂ ਕਿਹਾ ਕਿ “ਅੱਜ ਖਨੌਰੀ ਬਾਰਡਰ ‘ਤੇ ਜਗਜੀਤ ਸਿੰਘ ਡੱਲੇਵਾਲ ਜੀ ਨੂੰ ਮਿਲਣ ਲਈ ਪਹੁੰਚਿਆ ਹਾਂ। ਕਿਸਾਨੀ ਹੱਕਾਂ ਲਈ ਲੜੀ ਜਾ ਰਹੀ ਇਹ ਜੰਗ ਸਾਡੇ ਸਾਰਿਆਂ ਲਈ ਅਹਿਮ ਮਹੱਤਵ ਰੱਖਦੀ ਹੈ। ਆਓ ਮਿਲ ਕੇ ਡੱਲੇਵਾਲ ਸਾਬ ਦਾ ਸਾਥ ਦੇਈਏ ਤੇ ਡੁੱਬ ਰਹੀ ਕਿਸਾਨੀ ਨੂੰ ਬਚਾਈਏ।”
ਦੱਸ ਦਈਏ ਕਿ ਕਿਸਾਨ ਆਗੂ ਡੱਲੇਵਾਲ ਨੇ 26 ਨਵੰਬਰ ਨੂੰ ਖਨੌਰੀ ਸਰਹੱਦ ‘ਤੇ ਮਰਨ ਵਰਤ ਸ਼ੁਰੂ ਕੀਤਾ ਸੀ। ਉਨ੍ਹਾਂ ਦਾ ਭਾਰ ਹੁਣ ਕਾਫੀ ਘੱਟ ਗਿਆ ਹੈ ਅਤੇ ਹਾਲਤ ਵੀ ਨਾਜ਼ੁਕ ਦੱਸੀ ਜਾ ਰਹੀ ਹੈ। ਡਾਕਟਰਾਂ ਦੀ ਟੀਮ ਲਗਾਤਾਰ ਡੱਲੇਵਾਲ ਦੀ ਸਿਹਤ ‘ਤੇ ਨਜ਼ਰ ਰੱਖ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।