ਅੰਮ੍ਰਿਤਸਰ, 17 ਦਸੰਬਰ,ਬੋਲੇ ਪੰਜਾਬ ਬਿਊਰੋ :
ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਦੇ ਬਾਹਰ ਮੰਗਲਵਾਰ ਸਵੇਰੇ ਲਗਭਗ 3:15 ਵਜੇ ਜ਼ਬਰਦਸਤ ਧਮਾਕਾ ਹੋਇਆ। ਧਮਾਕੇ ਤੋਂ ਬਾਅਦ ਪੁਲਿਸ ਕਰਮਚਾਰੀ ਅਤੇ ਆਲੇ-ਦੁਆਲੇ ਦੇ ਘਰਾਂ ਦੇ ਲੋਕ ਤੁਰੰਤ ਬਾਹਰ ਨਿਕਲ ਆਏ। ਧਮਾਕੇ ਦੇ ਤੁਰੰਤ ਬਾਅਦ ਪੁਲਿਸ ਕਰਮਚਾਰੀਆਂ ਨੇ ਥਾਣੇ ਦੇ ਗੇਟ ਬੰਦ ਕਰ ਦਿੱਤੇ ਅਤੇ ਅਲਰਟ ਹੋ ਗਏ। ਇਸੇ ਦੌਰਾਨ, ਧਮਾਕੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਫਿਲਹਾਲ ਅਧਿਕਾਰੀਆਂ ਵੱਲੋਂ ਇਹ ਸਪਸ਼ਟ ਨਹੀਂ ਕੀਤਾ ਜਾ ਰਿਹਾ ਕਿ ਧਮਾਕਾ ਗ੍ਰਨੇਡ ਰਾਹੀਂ ਕੀਤਾ ਗਿਆ ਹੈ ਜਾਂ ਕਿਸੇ ਹੋਰ ਸਾਜ਼ੋ-ਸਮਾਨ ਰਾਹੀਂ।
ਇਸ ਤੋਂ ਪਹਿਲਾਂ 4 ਦਸੰਬਰ ਨੂੰ ਥਾਣਾ ਮਜੀਠਾ ਵਿੱਚ ਗ੍ਰਨੇਡ ਨਾਲ ਧਮਾਕਾ ਕੀਤਾ ਗਿਆ ਸੀ। ਉਸ ਤੋਂ ਪਹਿਲਾਂ ਬੰਦ ਪਈ ਚੌਕੀ ਗੁਰਬਖ਼ਸ਼ ਨਗਰ ਵਿੱਚ ਵੀ ਇਸੇ ਤਰ੍ਹਾਂ ਸਵੇਰ ਦੇ ਸਮੇਂ ਧਮਾਕਾ ਹੋਇਆ ਸੀ।ਫਿਲਹਾਲ, ਅੱਜ ਹੋਏ ਧਮਾਕੇ ਸਬੰਧੀ ਪੁਲਿਸ ਅਧਿਕਾਰੀ ਜਾਂਚ ਵਿੱਚ ਜੁੱਟੇ ਹੋਏ ਹਨ।