ਸ਼ਿਮਲਾ, 17 ਦਸੰਬਰ ,ਬੋਲੇ ਪੰਜਾਬ ਬਿਊਰੋ :
ਰਾਜਧਾਨੀ ਸ਼ਿਮਲਾ ‘ਚ ਜਬਰ ਜ਼ਨਾਹ ਦਾ ਸ਼ਿਕਾਰ ਹੋਈ ਨਾਬਾਲਗ ਲੜਕੀ ਦੇ ਗਰਭਵਤੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਪੀੜਤਾ ਦੀ ਮਾਂ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੀੜਤਾ ਦੀ ਉਮਰ 15 ਸਾਲ ਹੈ। ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਪੀੜਤਾ ਦੇ ਪੇਟ ‘ਚ ਦਰਦ ਹੋਣ ਲੱਗਾ ਤਾਂ ਪਰਿਵਾਰ ਵਾਲੇ ਉਸਨੂੰ ਹਸਪਤਾਲ ਲੈ ਗਏ। ਮੈਡੀਕਲ ਜਾਂਚ ‘ਚ ਪਤਾ ਲੱਗਾ ਕਿ ਪੀੜਤਾ ਪੰਜ ਮਹੀਨੇ ਦੀ ਗਰਭਵਤੀ ਹੈ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਹੋਸ਼ ਉੱਡ ਗਏ।ਸ਼ਿਮਲਾ ਪੁਲਿਸ ਦੇ ਇਕ ਅਧਿਕਾਰੀ ਨੇ ਮੰਗਲਵਾਰ ਨੂੰ ਦੱਸਿਆ ਕਿ ਸ਼ਿਮਲਾ ਦੇ ਸਦਰ ਥਾਣੇ ‘ਚ ਬੀਐੱਨਐੱਸ ਦੀ ਧਾਰਾ 65 (1) ਅਤੇ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਅਜੇ ਤੱਕ ਮੁਲਜ਼ਮ ਦੀ ਪਛਾਣ ਨਹੀਂ ਹੋ ਸਕੀ ਹੈ।