ਵਿਧਾਇਕ ਸੁਖਵਿੰਦਰ ਕੋਟਲੀ ਦੇ ਭਾਣਜੇ ਦਾ ਕਤਲ

ਪੰਜਾਬ

ਜਲੰਧਰ, 18 ਦਸੰਬਰ,ਬੋਲੇ ਪੰਜਾਬ ਬਿਊਰੋ :
ਜਲੰਧਰ ‘ਚ ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੇ ਭਾਣਜੇ ਦਾ ਕੁੱਟ-ਕੁੱਟ ਕੇ ਕਤਲ ਕਰ ਦਿਤਾ ਗਿਆ। ਥਾਣਾ ਆਦਮਪੁਰ ਦੀ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ। ਮਿਲੀ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਦਾ ਭਾਣਜੇ ਪਿੰਡ ਕੋਟਲੀ ਬਿਆਸ ਵਿਖੇ ਪਹੁੰਚਿਆ ਹੋਇਆ ਸੀ। ਇਸ ਦੌਰਾਨ ਉਸ ਦੀ ਕਈ ਵਿਅਕਤੀਆਂ ਨਾਲ ਤਕਰਾਰ ਹੋ ਗਈ।
ਬਹਿਸਬਾਜੀ ਤੋਂ ਬਾਅਦ ਮਾਮਲਾ ਭਖ ਗਿਆ ਤੇ ਸਾਰਿਆਂ ਨੇ ਮਿਲ ਕੇ ਵਿਧਾਇਕ ਦੇ ਭਾਣਜੇ ਅਤੇ ਉਸ ਦੇ ਦੋ ਸਾਥੀਆਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਜਿਸ ਵਿਚ ਵਿਧਾਇਕ ਦੇ ਭਾਣਜੇ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੰਨੀ ਵਾਸੀ ਆਦਮਪੁਰ ਵਜੋਂ ਹੋਈ ਹੈ। ਇਸ ਦੌਰਾਨ ਉਸਦੇ ਦੋ ਸਾਥੀ ਜ਼ਖ਼ਮੀ ਹੋ ਗਏ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।