ਨਵੀਂ ਦਿੱਲੀ, 18 ਦਸੰਬਰ,ਬੋਲੇ ਪੰਜਾਬ ਬਿਊਰੋ :
ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਵਲੋਂ ਦਿੱਲੀ ਵਿਖੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ ਗਈ। ਇਸ ਮੀਟਿੰਗ ਦੌਰਾਨ ਬਰਾੜ ਨੇ ਪੰਜਾਬ ਦੇ ਕਿਸਾਨਾਂ ਦੀ ਦਿਨੋ-ਦਿਨ ਤਰਸਯੋਗ ਹਾਲਤ ਬਾਰੇ ਜਾਣੂ ਕਰਵਾਇਆ ਅਤੇ ਕਿਸਾਨ ਆਗੂਆਂ ਦੇ ਜਜ਼ਬੇ ਅਤੇ ਹੌਂਸਲੇ ਬਾਰੇ ਵੀ ਜਾਣਕਾਰੀ ਦਿੱਤੀ।
ਕਰੀਬ ਇੱਕ ਘੰਟਾ ਚੱਲੀ ਇਸ ਮੀਟਿੰਗ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੇ ਬਰਾੜ ਵੱਲੋਂ ਉਠਾਏ ਮੁੱਦਿਆਂ ‘ਤੇ ਸੰਵੇਦਨਸ਼ੀਲਤਾ ਅਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਪ੍ਰਤੀ ਪ੍ਰਗਟਾਈ ਚਿੰਤਾ ਦਾ ਵੀ ਪ੍ਰਗਟਾਵਾ ਕੀਤਾ।