ਸ਼ੰਭੂ ਬਾਰਡਰ ‘ਤੇ ਸਲਫਾਸ ਨਿਗਲਣ ਵਾਲੇ ਕਿਸਾਨ ਨੇ ਤੋੜਿਆ ਦਮ 

ਪੰਜਾਬ

ਪਟਿਆਲ਼ਾ, 18 ਦਸੰਬਰ ,ਬੋਲੇ ਪੰਜਾਬ ਬਿਊਰੋ :

ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ‘ਤੇ ਚੱਲ ਰਹੇ ਸੰਘਰਸ਼ ਦੌਰਾਨ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਮੌਤ ਹੋ ਗਈ ਹੈ। ਕਰੀਬ 3 ਦਿਨਾਂ ਦੇ ਇਲਾਜ ਤੋਂ ਬਾਅਦ ਅੱਜ ਸਵੇਰੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ।

ਮ੍ਰਿਤਕ ਕਿਸਾਨ ਦਾ ਨਾਮ ਰਣਜੋਧ ਸਿੰਘ ਹੈ। ਉਹ ਖੰਨਾ ਦੇ ਪਿੰਡ ਰਤਨਹੇੜੀ ਦਾ ਰਹਿਣ ਵਾਲਾ ਸੀ। ਬੀਤੇ ਦਿਨੀ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਦੌਰਾਨ ਉਸਨੇ ਸ਼ੰਭੂ ਸਰਹੱਦ ‘ਤੇ ਸਲਫਾਸ ਨਿਗਲ ਲਈ ਸੀ। ਇਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।

ਉਸ ਦੀ ਮੌਤ ਤੋਂ ਬਾਅਦ ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਨਹੀਂ ਸੁਣ ਰਹੀ। ਇਸ ਕਾਰਨ ਮ੍ਰਿਤਕ ਕਿਸਾਨ ਕਾਫੀ ਦੁਖੀ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।