ਫਰੀਦਕੋਟ ਵਿਖੇ ਵਿਦਿਆਰਥੀਆਂ ਨਾਲ ਭਰੀ ਸਕੂਲੀ ਬੱਸ ਨਾਲ ਵਾਪਰਿਆ ਹਾਦਸਾ, ਇੱਕ ਦੀ ਮੌਤ ਕਈ ਜ਼ਖ਼ਮੀ

ਪੰਜਾਬ

ਫਰੀਦਕੋਟ, 19 ਦਸੰਬਰ,ਬੋਲੇ ਪੰਜਾਬ ਬਿਊਰੋ :
ਫਰੀਦਕੋਟ ਵਿੱਚ ਵਿਦਿਆਰਥੀਆਂ ਨਾਲ ਭਰੀ ਸਕੂਲੀ ਬੱਸ ਨਾਲ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ‘ਚ ਇਕ ਵਿਦਿਆਰਥਣ ਦੀ ਮੌਤ ਹੋ ਗਈ ਹੈ ਜਦਕਿ ਬਾਕੀ ਵਿਦਿਆਰਥੀ ਅਤੇ ਡਰਾਈਵਰ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ।   
ਇਹ ਬੱਸ ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਦੀ ਦੱਸੀ ਜਾਂਦੀ ਹੈ। ਜਾਣਕਾਰੀ ਮੁਤਾਬਕ ਇਕ ਤੇਜ਼ ਰਫਤਾਰ ਬੱਸ ਨੇ ਸਕੂਲ ਬੱਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਇਕ ਵਿਦਿਆਰਥਣ ਦੀ ਮੌਤ ਹੋ ਗਈ ਜਦਕਿ 3 ਹੋਰ ਵਿਦਿਆਰਥੀ ਅਤੇ ਬੱਸ ਡਰਾਈਵਰ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਫਰੀਦਕੋਟ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।