ਹਾਈਕੋਰਟ ਤੋਂ ਵਾਪਸ ਆਉਂਦਿਆਂ ਪੰਜਾਬ ਪੁਲਸ ਦੇ SHO ਦੀ ਅਚਾਨਕ ਤਬੀਅਤ ਵਿਗੜੀ, ਮੌਤ

ਪੰਜਾਬ

ਫਰੀਦਕੋਟ, 19 ਦਸੰਬਰ, ਬੋਲੇ ਪੰਜਾਬ ਬਿਊਰੋ :
ਫਰੀਦਕੋਟ ਦੇ ਥਾਣਾ ਸਦਰ ਵਿੱਚ ਐੱਸਐਚਓ ਇੰਸਪੈਕਟਰ ਬਲਜੀਤ ਸਿੰਘ ਦੀ ਅਟੈਕ ਨਾਲ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ, ਇੰਸਪੈਕਟਰ ਬਲਜੀਤ ਸਿੰਘ ਸਰਕਾਰੀ ਕੰਮ ਸਬੰਧੀ ਕੱਲ੍ਹ ਚੰਡੀਗੜ੍ਹ ਵਿਖੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਗਏ ਸਨ। ਵਾਪਸੀ ਦੌਰਾਨ, ਉਨ੍ਹਾਂ ਨੂੰ ਅਚਾਨਕ ਬੀਪੀ ਵਧਣ ਦੀ ਸ਼ਿਕਾਇਤ ਹੋਈ, ਜਿਸ ਕਾਰਨ ਉਨ੍ਹਾਂ ਨੂੰ ਸਾਈਲੈਂਟ ਅਟੈਕ ਆ ਗਿਆ। ਹਾਲਤ ਬਿਗੜਨ ਤੋਂ ਬਾਅਦ ਜਦੋਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ, ਰਸਤੇ ਵਿੱਚ ਹੀ ਉਨ੍ਹਾਂ ਦਾ ਦਿਹਾਂਤ ਹੋ ਗਿਆ।
ਇੰਸਪੈਕਟਰ ਬਲਜੀਤ ਸਿੰਘ ਦੇ ਸਹਿਯੋਗੀ ਸਹਾਇਕ ਥਾਣਾ ਮੁਖੀ ਸਤਪਾਲ ਸਿੰਘ ਨੇ ਦੱਸਿਆ ਕਿ ਬਲਜੀਤ ਸਿੰਘ ਬਹੁਤ ਹੀ ਨੇਕ ਸੁਭਾਅ ਦੇ ਵਿਅਕਤੀ ਸਨ।
ਬਲਜੀਤ ਸਿੰਘ ਜਟਾਣਾ ਮੁਕਤਸਰ ਦੇ ਪਿੰਡ ਪੰਨੀ ਵਾਲਾ ਫੱਤਾ ਦੇ ਨਿਵਾਸੀ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਵਿੱਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਪ੍ਰਗਿਆ ਜੈਨ, ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਹੋਰ ਉੱਚ ਪੁਲੀਸ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਪੁਲੀਸ ਦੇ ਇੱਕ ਵਿਸ਼ੇਸ਼ ਦਸਤੇ ਵੱਲੋਂ ਉਨ੍ਹਾਂ ਨੂੰ ਸਲਾਮੀ ਵੀ ਦਿੱਤੀ ਗਈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।