ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ

ਚੰਡੀਗੜ੍ਹ

ਚੰਡੀਗੜ੍ਹ, 20 ਦਸੰਬਰ,ਬੋਲੇ ਪੰਜਾਬ ਬਿਊਰੋ :
ਤਹਿਸੀਲਾਂ ਵਿੱਚ ਅਧਿਕਾਰੀਆਂ ਦੀ ਲੇਟ ਲਤੀਫੀ ਕਾਰਨ ਆਮ ਲੋਕਾਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਮੇਂ ’ਤੇ ਕੰਮ ਨਾ ਹੋਣ ਕਰਕੇ ਲੋਕ ਖੱਜਲ ਖੁਆਰ ਹੁੰਦੇ ਹਨ। ਇਸੇ ਕਾਰਨ ਪੰਜਾਬ ਸਰਕਾਰ ਨੇ ਸਾਰੇ ਡਿਪਟੀ ਕਮਿਸ਼ਨਰਾਂ (DC) ਨੂੰ ਨਵੇਂ ਹੁਕਮ ਜਾਰੀ ਕੀਤੇ ਹਨ। ਸਾਰੇ ਡੀਸੀਜ਼ ਨੂੰ ਕਿਹਾ ਗਿਆ ਹੈ ਕਿ ਸਬ-ਰਜਿਸਟ੍ਰਾਰ/ਜੁਆਇੰਟ ਸਬ-ਰਜਿਸਟ੍ਰਾਰ/ਤਹਿਸੀਲਦਾਰ/ਨਾਇਬ ਤਹਿਸੀਲਦਾਰ ਨੂੰ ਸਵੇਰੇ ਸਮੇਂ ’ਤੇ ਕੰਮ ਸ਼ੁਰੂ ਕਰਨ ਨੂੰ ਯਕੀਨੀ ਬਣਾਇਆ ਜਾਵੇ।
ਪੰਜਾਬ ਸਰਕਾਰ ਦੇ ਐਡੀਸ਼ਨਲ ਚੀਫ ਸਕੱਤਰ ਅਨੁਰਾਗ ਵਰਮਾ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਸਬ-ਰਜਿਸਟ੍ਰਾਰ/ਜੁਆਇੰਟ ਸਬ-ਰਜਿਸਟ੍ਰਾਰ/ਤਹਿਸੀਲਦਾਰ/ਨਾਇਬ ਤਹਿਸੀਲਦਾਰ ਸਮੇਂ ’ਤੇ ਪ੍ਰਮਾਣ ਪੱਤਰਾਂ ਦੀ ਤਸਦੀਕ ਸ਼ੁਰੂ ਨਹੀਂ ਕਰਦੇ, ਜਿਸ ਕਰਕੇ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਧਿਕਾਰੀ ਸਮੇਂ ’ਤੇ ਜਮੀਨ ਦੀ ਰਜਿਸਟਰੀ ਜਾਂ ਹੋਰ ਦਸਤਾਵੇਜ਼ਾਂ ’ਤੇ ਦਸਤਖਤ ਨਹੀਂ ਕਰਦੇ। ਡੀਸੀਜ਼ ਨੂੰ ਹੁਕਮ ਦਿੱਤੇ ਗਏ ਹਨ ਕਿ ਜਿਸ ਵੀ ਸਬ-ਰਜਿਸਟ੍ਰਾਰ/ਜੁਆਇੰਟ ਸਬ-ਰਜਿਸਟ੍ਰਾਰ/ਤਹਿਸੀਲਦਾਰ/ਨਾਇਬ ਤਹਿਸੀਲਦਾਰ ਦੀ ਪ੍ਰਮਾਣ ਪੱਤਰਾਂ ਦੀ ਤਸਦੀਕ ਕਰਨ ਦੀ ਡਿਊਟੀ ਹੈ, ਉਹ ਉਸ ਦਿਨ ਸਵੇਰੇ 9 ਵਜੇ ਆਪਣੇ ਦਫ਼ਤਰ ਵਿੱਚ ਮੌਜੂਦ ਹੋਣੇ ਚਾਹੀਦੇ ਹਨ। ਇਸ ਤੋਂ ਇਲਾਵਾ, ਉਨ੍ਹਾਂ ਦੀ ਕੋਈ ਹੋਰ ਡਿਊਟੀ ਨਾ ਲਗਾਈ ਜਾਵੇ। ਸਾਰੇ ਡੀਸੀਜ਼ ਨੂੰ ਇਹ ਵੀ ਕਿਹਾ ਗਿਆ ਹੈ ਕਿ ਤਹਿਸੀਲਾਂ ਵਿੱਚ ਫ਼ੋਨ ਕਰਕੇ ਸਵੇਰੇ 9 ਵਜੇ ਸਬ-ਰਜਿਸਟ੍ਰਾਰ/ਜੁਆਇੰਟ ਸਬ-ਰਜਿਸਟ੍ਰਾਰ/ਤਹਿਸੀਲਦਾਰ/ਨਾਇਬ ਤਹਿਸੀਲਦਾਰ ਦੀ ਹਾਜ਼ਰੀ ਚੈਕ ਕੀਤੀ ਜਾਵੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।