ਪੰਜਾਬ ‘ਚ ਅੱਜ ਨਗਰ ਨਿਗਮ, ਨਗਰ ਪਰਿਸ਼ਦਾਂ ਅਤੇ ਨਗਰ ਪੰਚਾਇਤਾਂ ਲਈ ਅੱਜ ਪੈ ਰਹੀਆਂ ਨੇ ਵੋਟਾਂ

ਚੰਡੀਗੜ੍ਹ ਚੋਣਾਂ

ਚੰਡੀਗੜ੍ਹ, 21 ਦਸੰਬਰ,ਬੋਲੇ ਪੰਜਾਬ ਬਿਊਰੋ :
ਪੰਜਾਬ ਵਿੱਚ ਅੱਜ ਨਗਰ ਨਿਗਮ, ਨਗਰ ਪਰਿਸ਼ਦਾਂ ਅਤੇ ਨਗਰ ਪੰਚਾਇਤਾਂ ਲਈ ਵੋਟ ਪੈ ਰਹੀਆਂ ਹਨ। ਮਤਦਾਨ ਸਵੇਰੇ ਸੱਤ ਵਜੇ ਸ਼ੁਰੂ ਹੋ ਗਿਆ ਹੈ ਅਤੇ ਸ਼ਾਮ ਚਾਰ ਵਜੇ ਤੱਕ ਚੱਲੇਗਾ। ਸ਼ਾਮ ਨੂੰ ਹੀ ਨਤੀਜੇ ਐਲਾਨੇ ਜਾਣਗੇ।
ਪੋਲਿੰਗ ਸਟੇਸ਼ਨਾਂ ਦੇ ਅੰਦਰ ਕਿਸੇ ਵੀ ਨਿੱਜੀ ਵਿਅਕਤੀ ਨੂੰ ਵੀਡੀਓਗ੍ਰਾਫੀ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਵੀਡੀਓਗ੍ਰਾਫੀ ਪੋਲਿੰਗ ਸਟੇਸ਼ਨ ਤੋਂ 100 ਮੀਟਰ ਦੇ ਘੇਰੇ ਤੋਂ ਬਾਹਰ ਕੀਤੀ ਜਾਵੇਗੀ।
ਪੰਜਾਬ ਵਿੱਚ ਅੱਜ ਪੈ ਰਹੀਆਂ ਵੋਟਾਂ ਵਿੱਚ ਪਹਿਲੀ ਵਾਰ ਈਵੀਐਮ ਰਾਹੀਂ ਵੋਟ ਪਾਏ ਜਾਣਗੇ।ਇਨ੍ਹਾਂ ਚੋਣਾਂ ਵਿੱਚ 3336 ਉਮੀਦਵਾਰ ਮੈਦਾਨ ਵਿੱਚ ਹਨ।ਅੱਜ ਹੀ ਚੋਣਾਂ ਦੇ ਨਤੀਜੇ ਵੀ ਆ ਜਾਣਗੇ। ਰਾਜ ਚੋਣ ਕਮਿਸ਼ਨ ਵੱਲੋਂ ਉਮੀਦਵਾਰਾਂ ਅਤੇ ਆਮ ਲੋਕਾਂ ਨੂੰ, ਰਾਜਨੀਤਿਕ ਪਾਰਟੀਆਂ ਦੇ ਵਰਕਰਾਂ ਸਮੇਤ, ਨਿੱਜੀ ਵਿਅਕਤੀਆਂ ਨੂੰ ਪੋਲਿੰਗ ਸਟੇਸ਼ਨਾਂ ਦੇ ਬਾਹਰ ਵੀਡੀਓਗ੍ਰਾਫੀ ਕਰਨ ਦੀ ਇਜਾਜ਼ਤ ਹੋਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।