ਚੰਡੀਗੜ੍ਹ, 21 ਦਸੰਬਰ,ਬੋਲੇ ਪੰਜਾਬ ਬਿਊਰੋ ;
ਹਰਿਆਣਾ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੇ ਸਨਮਾਨ ’ਚ ਸ਼ੁਕਰਵਾਰ ਤੋਂ ਤਿੰਨ ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ। ਹਰਿਆਣਾ ਦੇ ਮੁੱਖ ਸਕੱਤਰ ਦੇ ਦਫ਼ਤਰ ਵਲੋਂ ਜਾਰੀ ਹੁਕਮ ’ਚ ਕਿਹਾ ਗਿਆ ਹੈ ਕਿ ਸੂਬਾ ਸਰਕਾਰ ਨੇ 20 ਤੋਂ 22 ਦਸੰਬਰ ਤਕ ਤਿੰਨ ਦਿਨਾਂ ਦਾ ਸਰਕਾਰੀ ਸੋਗ ਮਨਾਉਣ ਦਾ ਫੈਸਲਾ ਕੀਤਾ ਹੈ।
ਇਸ ਸਮੇਂ ਦੌਰਾਨ, ਕੌਮੀ ਝੰਡਾ ਉਨ੍ਹਾਂ ਸਾਰੀਆਂ ਇਮਾਰਤਾਂ ’ਤੇ ਅੱਧਾ ਝੁਕਿਆ ਰਹੇਗਾ ਜਿੱਥੇ ਇਹ ਸੂਬੇ ਭਰ ’ਚ ਨਿਯਮਤ ਤੌਰ ’ਤੇ ਪ੍ਰਦਰਸ਼ਿਤ ਕੀਤਾ ਜਾਂਦਾ ਹੈ। ਹੁਕਮ ’ਚ ਕਿਹਾ ਗਿਆ ਹੈ ਕਿ ਸੂਬਾ ਸਰਕਾਰ ਦੇ ਸਾਰੇ ਪ੍ਰੋਗਰਾਮ ਮੁਅੱਤਲ ਰਹਿਣਗੇ। ਹੁਕਮ ਵਿਚ ਕਿਹਾ ਗਿਆ ਹੈ ਕਿ ਹਰਿਆਣਾ ਸਰਕਾਰ ਨੇ ਸਨਿਚਰਵਾਰ ਨੂੰ ਸੂਬਾ ਸਰਕਾਰ ਦੇ ਸਾਰੇ ਦਫਤਰਾਂ ਵਿਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।