ਲੁਧਿਆਣਾ, 21 ਦਸੰਬਰ,ਬੋਲੇ ਪੰਜਾਬ ਬਿਊਰੋ ;
ਲੁਧਿਆਣਾ ਦੇ BCM ਸਕੂਲ ਵਿੱਚ 7 ਸਾਲ ਦੀ ਬੱਚੀ ਅਮਾਇਰਾ ਦੀ ਮੌਤ ਦਾ ਮਾਮਲਾ ਮੁੱਖ ਮੰਤਰੀ ਦਰਬਾਰ ਤੱਕ ਪਹੁੰਚ ਗਿਆ ਹੈ। ਇਸ ਤੋਂ ਬਾਅਦ ਪੁਲਿਸ ਵੀ ਹਰਕਤ ਵਿੱਚ ਆ ਗਈ ਹੈ। ਪੁਲਿਸ ਵੱਲੋਂ ਸਕੂਲ ਦੇ ਪ੍ਰਿੰਸੀਪਲ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਕੂਲ ਦੇ ਪ੍ਰਿੰਸੀਪਲ ਡੀ.ਪੀ. ਗੁਲੇਰੀਆ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਹਾਲਾਂਕਿ ਹੁਣ ਤੱਕ ਕਿਸੇ ਪੁਲਿਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ। ਸੂਤਰਾਂ ਦੇ ਮੁਤਾਬਕ, ਪ੍ਰਿੰਸੀਪਲ ਨੂੰ ਥਾਣਾ ਡਿਵੀਜ਼ਨ ਨੰਬਰ 7 ਵਿੱਚ ਲਿਆਉਣ ਦੀ ਥਾਂ ਕਿਸੇ ਹੋਰ ਥਾਣੇ ਵਿੱਚ ਰੱਖਿਆ ਗਿਆ ਹੈ। ਇਹ ਵੀ ਪਤਾ ਲੱਗਿਆ ਹੈ ਕਿ ਸ਼ੁੱਕਰਵਾਰ ਨੂੰ ਪ੍ਰਿੰਸੀਪਲ ਨੇ ਕੋਰਟ ਵਿੱਚ ਜਮਾਨਤ ਦੀ ਅਰਜ਼ੀ ਵੀ ਲਗਾਈ ਸੀ।