ਜਰਮਨੀ ‘ਚ ਵਿਅਕਤੀ ਨੇ ਲੋਕਾਂ ਉੱਤੇ ਕਾਰ ਚੜ੍ਹਾਈ, ਦੋ ਦੀ ਮੌਤ 68 ਜ਼ਖ਼ਮੀ

ਸੰਸਾਰ

ਬਰਲਿਨ, 21 ਦਸੰਬਰ, ਬੋਲੇ ਪੰਜਾਬ ਬਿਊਰੋ :
ਜਰਮਨੀ ਦੇ ਮੈਗਡੇਬਰਗ ਵਿੱਚ ਇੱਕ ਕ੍ਰਿਸਮਸ ਮਾਰਕੀਟ ਵਿੱਚ ਸ਼ੁੱਕਰਵਾਰ ਨੂੰ ਇੱਕ ਵਿਅਕਤੀ ਨੇ ਲੋਕਾਂ ਉੱਤੇ ਕਾਰ ਚੜ੍ਹਾ ਦਿੱਤੀ। ਇਸ ਘਟਨਾ ‘ਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ 68 ਲੋਕ ਜ਼ਖਮੀ ਹੋ ਗਏ।ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਲੋਕਾਂ ਨੂੰ ਘਟਨਾ ਵਾਲੀ ਥਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ।
ਇਹ ਘਟਨਾ 19 ਦਸੰਬਰ 2016 ਨੂੰ ਬਰਲਿਨ ਵਿੱਚ ਹੋਈ ਇੱਕ ਵੱਡੀ ਅੱਤਵਾਦੀ ਘਟਨਾ ਦੀ ਯਾਦ ਦਿਵਾਉਂਦੀ ਹੈ, ਜਦੋਂ ਇੱਕ ਇਸਲਾਮੀ ਕੱਟੜਪੰਥੀ ਨੇ ਇੱਕ ਕ੍ਰਿਸਮਸ ਬਾਜ਼ਾਰ ਵਿੱਚ ਭੀੜ ਉੱਤੇ ਟਰੱਕ ਚੜ੍ਹਾ ਦਿੱਤਾ ਸੀ। ਇਸ ਘਟਨਾ ‘ਚ 13 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਦਰਜਨਾਂ ਜ਼ਖਮੀ ਹੋ ਗਏ ਸਨ। ਉਸ ਹਮਲਾਵਰ ਨੂੰ ਕੁਝ ਦਿਨਾਂ ਬਾਅਦ ਇਟਲੀ ਵਿਚ ਪੁਲਿਸ ਮੁਕਾਬਲੇ ਵਿਚ ਮਾਰ ਦਿੱਤਾ ਗਿਆ ਸੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।