ਮਾਸਕੋ, 21 ਦਸੰਬਰ ,ਬੋਲੇ ਪੰਜਾਬ ਬਿਊਰੋ :
ਰੂਸ ਦੇ ਕਾਜ਼ਾਨ ਸ਼ਹਿਰ ਵਿੱਚ ਇੱਕ ਵੱਡਾ ਹਮਲਾ ਹੋਇਆ, ਜਿੱਥੇ ਇੱਕ ਕਾਤਲ ਡਰੋਨ 3 ਉੱਚੀਆਂ ਇਮਾਰਤਾਂ ਨਾਲ ਟਕਰਾ ਗਿਆ। ਇਸ ਹਮਲੇ ‘ਚ ਭਾਰੀ ਨੁਕਸਾਨ ਹੋਣ ਦਾ ਅੰਦਾਜ਼ਾ ਹੈ। ਇਸ ਘਟਨਾ ਨਾਲ ਸਬੰਧਤ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ਵਿਚ ਮਾਨਵ ਰਹਿਤ ਹਵਾਈ ਵਾਹਨ (ਯੂਏਵੀ) (ਡਰੋਨ ਵੀ ਕਿਹਾ ਜਾਂਦਾ ਹੈ) ਹਵਾ ਵਿਚ ਉੱਡਦੇ ਨਜ਼ਰ ਆ ਰਹੇ ਹਨ।
ਇਸ ਸਾਲ ਰੂਸ ਦੇ ਕਜ਼ਾਨ ਸ਼ਹਿਰ ਵਿੱਚ ਬ੍ਰਿਕਸ ਸੰਮੇਲਨ ਦਾ ਆਯੋਜਨ ਕੀਤਾ ਗਿਆ ਸੀ। ਇਸ ਤੋਂ ਬਾਅਦ ਇਹ ਸ਼ਹਿਰ ਚਰਚਾ ਵਿੱਚ ਆਇਆ। ਕਾਜ਼ਾਨ ਵਿੱਚ ਤਿੰਨ ਉੱਚੀਆਂ ਇਮਾਰਤਾਂ ਨੂੰ ਨਿਸ਼ਾਨਾ ਬਣਾਇਆ ਗਿਆ। ਕਾਤਲ ਡਰੋਨ ਅਸਮਾਨ ਵਿੱਚ ਉੱਡਦੇ ਹੋਏ ਆਏ ਅਤੇ ਇਨ੍ਹਾਂ ਇਮਾਰਤਾਂ ਨਾਲ ਟਕਰਾ ਗਏ। ਇਸ ਹਮਲੇ ਨਾਲ ਪੂਰੇ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਯੂਕਰੇਨ ਦੇ ਡਰੋਨ ਹਮਲੇ ਤੋਂ ਬਾਅਦ ਕਾਜ਼ਾਨ ਹਵਾਈ ਅੱਡੇ ‘ਤੇ ਜਹਾਜ਼ਾਂ ਦੇ ਲੈਂਡਿੰਗ ਅਤੇ ਟੇਕਆਫ ‘ਤੇ ਅਸਥਾਈ ਤੌਰ ‘ਤੇ ਪਾਬੰਦੀ ਲਗਾ ਦਿੱਤੀ ਗਈ ਸੀ। ਰਾਇਟਰਜ਼ ਨੇ ਇਹ ਜਾਣਕਾਰੀ ਰੂਸੀ ਹਵਾਬਾਜ਼ੀ ਰੈਗੂਲੇਟਰੀ ਬਾਡੀ ਰੋਸਾਵੀਅਤਸੀਆ ਦੇ ਹਵਾਲੇ ਨਾਲ ਦਿੱਤੀ। ਇਸ ਹਮਲੇ ਵਿੱਚ ਕੀ ਨੁਕਸਾਨ ਹੋਇਆ? ਇਸ ਸਬੰਧੀ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।