ਚੰਡੀਗੜ੍ਹ, ਬੋਲੇ ਪੰਜਾਬ ਬਿਉਰੋ;
ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ‘ਚ ਵਿੱਚ ਚਾਰ ਹਵਾਲਾਤੀਆਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਤਿੰਨ ਹਵਾਲਾਤੀਆਂ ਦੀ ਕੱਲ੍ਹ (ਸ਼ਨੀਵਾਰ)ਮੌਤ ਹੋ ਗਈ ਸੀ ਅਤੇ ਇੱਕ ਹਵਾਲਾਤੀ ਦੀ ਅੱਜ (ਐਤਵਾਰ) ਮੌਤ ਹੋ ਗਈ ਹੈ। ਮ੍ਰਿਤਕ ਹਵਾਲਾਤੀਆਂ ਦੇ ਪਰਿਵਾਰਕ ਮੈਂਬਰਾਂ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਦੱਸਿਆ ਹੈ ਕਿ ਉਨ੍ਹਾਂ ਦੇ ਬੱਚੇ ਕਾਫੀ ਸਮੇਂ ਤੋਂ ਬਿਮਾਰ ਸਨ ਅਤੇ ਕਈ ਵਾਰ ਕੇਂਦਰੀ ਜੇਲ੍ਹ ਦੇ ਸਿਕਿਓਰਿਟੀ ਇੰਚਾਰਜ ਨੂੰ ਗਾਰਦ ਲਗਾਉਣ ਦੀ ਅਪੀਲ ਕੀਤੀ ਸੀ ਪਰ ਉਨ੍ਹਾਂ ਵੱਲੋਂ ਹਵਾਲਾਤੀਆਂ ਦੀ ਕੋਈ ਸੁਣਵਾਈ ਨਹੀਂ ਹੋਈ।
ਜੇਕਰ ਸਮੇਂ ਸਿਰ ਸਿਕਿਓਰਿਟੀ ਇੰਚਾਰਜ ਵੱਲੋਂ ਗਾਰਦ ਲਗਾਈ ਹੁੰਦੀ ਤਾਂ ਅੱਜ ਉਨ੍ਹਾਂ ਦੇ ਬੱਚੇ ਜਿਉਂਦੇ ਹੁੰਦੇ। ਉਨ੍ਹਾਂ ਨੇ ਕਿਹਾ ਕਿ ਅਸੀ ਪ੍ਰਸ਼ਾਸਨ ਕੋਲੋਂ ਸਿਕਿਓਰਿਟੀ ਇੰਚਾਰਜ ਖਿਲਾਫ਼ ਕਾਰਵਾਈ ਦੀ ਮੰਗ ਕਰਦੇ ਹਾਂ। ਉਨ੍ਹਾਂ ਨੇ ਕਿਹਾ ਕਿ ਅੱਜ ਚਾਰ ਲਾਸ਼ਾਂ ਕੇਂਦਰੀ ਜੇਲ੍ਹ ਵਿਚੋਂ ਪੋਸਟਮਾਰਟਮ ਲਈ ਆਈਆਂ ਹਨ।