ਚੰਡੀਗੜ੍ਹ 27 ਦਸੰਬਰ ,ਬੋਲੇ ਪੰਜਾਬ ਬਿਊਰੋ :
ਸੁਪਰੀਮ ਕੋਰਟ ਨੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਜੋ 32 ਦਿਨਾਂ ਤੋਂ ਮਰਨ ਵਰਤ ‘ਤੇ ਹਨ। ਅਦਾਲਤ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਡੱਲੇਵਾਲ ਨੂੰ ਦਿੱਤੀ ਜਾ ਰਹੀ ਮੈਡੀਕਲ ਮਦਦ ਜਾਰੀ ਰੱਖੀ ਜਾਵੇ। ਇੰਝ ਲਗਦਾ ਹੈ ਕਿ ਪੰਜਾਬ ਸਰਕਾਰ ਇਸਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਅਦਾਲਤ ਨੇ ਪੰਜਾਬ ਸਰਕਾਰ ਨੂੰ ਭਲਕੇ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ ਹੈ
ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੇ ਬੈਂਚ ਨੇ ਕਿਹਾ- “ਕਿਸੇ ਦੀ ਜਾਨ ਦਾਅ ‘ਤੇ ਲੱਗੀ ਹੈ, ਪੰਜਾਬ ਸਰਕਾਰ ਨੂੰ ਇਸ ਨੂੰ ਗੰਭੀਰਤਾ ਨਾਲ ਲੈਣਾ ਹੋਵੇਗਾ। ਜਸਟਿਸ ਸੂਰਿਆ ਕਾਂਤ ਨੇ ਕਿਹਾ ਕਿ ਅਸੀਂ ਭਲਕੇ ਸੁਣਵਾਈ ਦੌਰਾਨ ਜਗਜੀਤ ਡੱਲੇਵਾਲ ਨਾਲ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਗੱਲ ਕਰਾਂਗੇ। ਉਸ ਤੋਂ ਬਾਅਦ ਕੋਈ ਹੁਕਮ ਦੇਵਾਂਗੇ। ਅਦਾਲਤ ਦੀ ਪਹਿਲੀ ਤਰਜੀਹ ਉਸ ਦੀ ਜ਼ਿੰਦਗੀ ਹੈ। ਪੰਜਾਬ ਸਰਕਾਰ ਭਲਕੇ ਰਿਪੋਰਟ ਪੇਸ਼ ਕਰੇ”