ਜ਼ਿਲਾ ਲਾਇਬ੍ਰੇਰੀ ਨੂੰ ਬਹਾਲ ਕਰਵਾਉਣ ਲਈ ਹਲਕਾ ਮਾਨਸਾ ਦੇ ਵਿਧਾਇਕ ਨੂੰ ਮੰਗ ਪੱਤਰ ਦਿੱਤਾ ਗਿਆ,ਜਿਲਾ ਲਾਇਬ੍ਰੇਰੀ ਬਚਾਉ ਕਮੇਟੀ।

ਪੰਜਾਬ

ਮਾਨਸਾ 27 ਦਸੰਬਰ,ਬੋਲੇ ਪੰਜਾਬ ਬਿਊਰੋ :

ਅੱਜ ਜ਼ਿਲ੍ਹਾ ਲਾਇਬ੍ਰੇਰੀ ਬਚਾਉ ਕਮੇਟੀ,ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ),ਪੀ ਐੱਸ ਯੂ,ਦਲਿਤ ਮਨੁੱਖੀ ਅਧਿਕਾਰ ਸਭਾ,ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ ਅਤੇ ਬਹੁਜਨ ਮੁਕਤੀ ਪਾਰਟੀ ਵੱਲੋਂ ਜ਼ਿਲ੍ਹਾ ਲਾਇਬ੍ਰੇਰੀ ਨੂੰ ਬਹਾਲ ਕਰਵਾਉਣ ਦੀ ਮੰਗ ਨੂੰ ਲੈ ਕੇ ਸਥਾਨਕ ਬੱਚਤ ਭਵਨ ਮਾਨਸਾ ਵਿੱਚ ਮੀਟਿੰਗ ਕਰਨ ਉਪਰੰਤ ਹਲਕਾ ਮਾਨਸਾ ਦੇ ਵਿਧਾਇਕ ਡਾਕਟਰ ਵਿਜੇ ਸਿੰਗਲਾ ਨੂੰ ਮੰਗ ਪੱਤਰ ਦਿੱਤਾ ਗਿਆ।
ਇਸ ਮੌਕੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਆਇਸਾ ਵੱਲੋਂ ਸੂਬਾ ਆਗੂ ਸੁਖਜੀਤ ਸਿੰਘ ਰਾਮਾਨੰਦੀ, ਜ਼ਿਲਾ ਕਾਰਜਕਾਰੀ ਸਕੱਤਰ ਅਮਨਦੀਪ ਸਿੰਘ ਰਾਮਪੁਰ ਮੰਡੇਰ, ਖੁਸ਼ਹਾਲ ਸਿੰਘ ਬੁਰਜ ਢਿੱਲਵਾਂ,ਜ਼ਿਲ੍ਹਾ ਲਾਇਬ੍ਰੇਰੀ ਬਚਾਉ ਕਮੇਟੀ ਵੱਲੋਂ ਅੰਕਿਤਾ,ਪ੍ਰੇਰਨਾ,ਸੁਰਿੰਦਰ ਸਿੰਘ ਮਾਨਸਾ,ਪੀ ਐੱਸ ਯੂ ਵੱਲੋਂ ਅਰਵਿੰਦਰ ਕੌਰ,ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ ਵੱਲੋਂ ਕਾਮਰੇਡ ਸੁਰਿੰਦਰਪਾਲ ਸ਼ਰਮਾ,ਬਹੁਜਨ ਮੁਕਤੀ ਪਾਰਟੀ ਵੱਲੋਂ ਜਸਵੰਤ ਸਿੰਘ ਨੇ ਕਿਹਾ ਕਿ ਪੂਰੇ ਦੇ ਪੂਰੇ ਸਿੱਖਿਆ ਤੰਤਰ ਨੂੰ ਮੁਨਾਫ਼ੇ ਖੋਰਾਂ ਦਾ ਹੱਥ ਠੋਕਾ ਬਣਾਏ ਜਾਣ‌ ਲਈ ਅੱਜ ਕੇਂਦਰ ਅਤੇ ਪੰਜਾਬ ਸਰਕਾਰ ਪੱਬਾਂ ਭਾਰ ਹਨ। ਪੂਰੇ ਦੇ ਪੂਰੇ ਸਿੱਖਿਆ ਤੰਤਰ ਅੰਦਰ ਵਿਦਿਆਰਥੀ ਵਿਰੋਧੀ ਨਵੀਂ ਸਿੱਖਿਆ ਨੀਤੀ ਨੂੰ ਲਾਗੂ ਕਰਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਦੇ ਵਿੱਦਿਅਕ ਅਦਾਰਿਆਂ ਦੇ ਨਿੱਜੀਕਰਨ ਅਤੇ ਪ੍ਰਾਈਵੇਟ ਕਰਨ ਦੇ ਨਾਲ-ਨਾਲ ਲਾਇਬ੍ਰੇਰੀਆਂ ਦੇ ਨਿੱਜੀਕਰਨ ਵੱਲ ਕਦਮ ਅੱਗੇ ਵਧਾਉਂਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮਾਨਸਾ ਜ਼ਿਲ੍ਹੇ ਦੀ ਸਰਕਾਰੀ ਲਾਇਬ੍ਰੇਰੀ ਨੂੰ ਖ਼ਤਮ ਕਰਕੇ ਅੰਬੇਦਕਰ ਭਵਨ ਮਾਨਸਾ ਵਿੱਚ ਜ਼ਿਲਾ ਰੈੱਡ ਕਰਾਸ ਸੁਸਾਇਟੀ ਤੋਂ ਲਾਇਬ੍ਰੇਰੀ ਬਣਵਾ ਕੇ ਵਿਦਿਆਰਥੀਆਂ ਦੀਆਂ ਜੇਬਾਂ ਉੱਪਰ ਫੀਸਾਂ ਦਾ ਬੋਝ ਵਧਾਉਂਦਿਆਂ,ਸਰਕਾਰੀ ਲਾਇਬ੍ਰੇਰੀਆਂ ਨੂੰ ਚਲਾਉਣ ਤੋਂ ਹੱਥ ਪਿੱਛੇ ਖਿੱਚਿਆ ਜਾ ਰਿਹਾ ਹੈ,ਜ਼ੋ ਕਿ ਕਿਸੇ ਵੀ ਕੀਮਤ ਤੇ ਬਰਦਾਸ਼ਤ ਕਰਨਯੋਗ ਨਹੀਂ ਹੈ।ਆਗੂਆਂ ਨੇ ਮੰਗ ਕੀਤੀ ਕਿ ਸ਼ਹਿਰ ਅੰਦਰ ਅੰਬੇਦਕਰ ਭਵਨ ਵਿੱਚ ਹੀ ਜ਼ਿਲਾ ਲਾਇਬ੍ਰੇਰੀ ਨੂੰ ਬਹਾਲ ਕੀਤਾ ਜਾਵੇ,ਜ਼ਿਲਾ ਲਾਇਬ੍ਰੇਰੀ ਲਈ ਸਰਕਾਰ ਵੱਲੋਂ ਪਿਛਲੇ ਸਾਲ ਦਿੱਤੇ ਗਏ ਕੰਪਿਊਟਰਾਂ ਸਮੇਤ ਸਾਰਾ ਇਨਫਰਾਸਟਰੱਕਚ ਉਸੇ ਬਿਲਡਿੰਗ ਵਿੱਚ ਹੀ ਪਹਿਲਾਂ ਦੀ ਤਰ੍ਹਾਂ ਉਪਲੱਬਧ ਕਰਵਾਇਆ ਜਾਵੇ,ਡਾਕਟਰ ਅੰਬੇਦਕਰ ਭਵਨ ਮਾਨਸਾ ਵਿੱਚ ਜ਼ਿਲਾ ਲਾਇਬ੍ਰੇਰੀ ਦੀ ਵਿਵਸਥਾ ਪੱਕੇ ਹੁਕਮਾਂ ਅਧੀਨ ਕੀਤੀ ਜਾਵੇ,ਲਾਇਬ੍ਰੇਰੀ ਅੰਦਰ ਆਧੁਨਿਕ ਸਹੂਲਤਾਂ ਦਿੱਤੀਆਂ ਜਾਣ ਅਤੇ ਲਾਇਬ੍ਰੇਰੀ ਖੁੱਲੀ ਰਹਿਣ ਦਾ ਸਮਾਂ ਵਧਾਉਂਦੇ ਹੋਏ ਲਾਇਬ੍ਰੇਰੀ ਨੂੰ ਦਿਨ ਰਾਤ ਖੋਲਣ ਦੀ ਵਿਵਸਥਾ ਕੀਤੀ ਜਾਵੇ,ਜ਼ਿਲਾ ਲਾਇਬ੍ਰੇਰੀ ਵਿੱਚ ਲਾਇਬ੍ਰੇਰੀਅਨ,ਕਲਰਕ ਅਤੇ ਰੀਸਟੋਰਰ ਦੀਆਂ ਆਸਾਮੀਆਂ ਲਈ ਪੱਕੀ ਭਰਤੀ ਕੀਤੀ ਜਾਵੇ, ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲਾ ਲਾਇਬ੍ਰੇਰੀ ਲਈ ਜਾਰੀ ਹੋਈ ਡੇਢ ਕਰੋੜ ਦੀ ਗ੍ਰਾਂਟ ਦੇ ਅਧਾਰ ਤੇ ਜਿਲਾ ਲਾਇਬ੍ਰੇਰੀ ਦੀ ਇਮਾਰਤ ਦੀ ਉਸਾਰੀ ਲਈ ਕੰਮ ਸ਼ੁਰੂ ਕੀਤਾ ਜਾਵੇ। ਮੰਗ ਪੱਤਰ ਪ੍ਰਾਪਤ ਕਰਨ ਉਪਰੰਤ ਵਿਧਾਇਕ ਵੱਲੋਂ ਜ਼ਿਲ੍ਹਾ ਲਾਇਬ੍ਰੇਰੀ ਬਚਾਉ ਕਮੇਟੀ ਦੇ ਆਗੂਆਂ ਨਾਲ ਮੀਟਿੰਗ ਕਰਕੇ ਮਸਲੇ ਦਾ ਹੱਲ ਕਰਨ ਦਾ ਵਿਸ਼ਵਾਸ ਦਿਵਾਉਂਦਿਆਂ ਕਿਹਾ ਗਿਆ ਕਿ ਜਲਦ ਹੀ ਮਸਲੇ ਦੇ ਹੱਲ ਲਈ ਲਾਇਬ੍ਰੇਰੀ ਲਈ ਰੂਪ ਰੇਖਾ ਤਿਆਰ ਕਰਕੇ ਬਿਲਡਿੰਗ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਵਿਦਿਆਰਥੀਆਂ ਦੇ ਪੜਨ ਲਈ ਢੁਕਵਾਂ ਮਾਹੌਲ ਤਿਆਰ ਕੀਤਾ ਜਾਵੇਗਾ।ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਮਸਲੇ ਦਾ ਹੱਲ ਨਾਂ ਕੀਤਾ ਗਿਆ ਤਾਂ ਕਮੇਟੀ ਵੱਲੋਂ ਅਗਲੇ ਦਿਨਾਂ ਵਿੱਚ ਸੰਘਰਸ਼ ਨੂੰ ਤਿੱਖਾ ਕੀਤਾ ਜਾਵੇਗਾ।ਇਸ ਮੌਕੇ ਜ਼ਿਲ੍ਹਾ ਲਾਇਬ੍ਰੇਰੀ ਬਚਾਉ ਕਮੇਟੀ ਵੱਲੋਂ ਅਮਨਦੀਪ ਕੌਰ,ਸਰਬਜੀਤ ਸਿੰਘ,ਗੁਰਪ੍ਰੀਤ ਸਿੰਘ,ਮਨਪ੍ਰੀਤ ਕੌਰ,ਆਰਤੀ,ਹਰਦੀਪ ਸਿੰਘ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।