ਹਥਿਆਰਾਂ ਦੀ ਨੋਕ ’ਤੇ ਲੁੱਟਖੋਹ ਕਰਨ ਵਾਲੇ 3 ਲੁਟੇਰੇ ਕਾਬੂ

ਪੰਜਾਬ

ਅੰਮ੍ਰਿਤਸਰ, 31 ਦਸੰਬਰ,ਬੋਲੇ ਪੰਜਾਬ ਬਿਊਰੋ :
ਹਥਿਆਰਾਂ ਦੀ ਨੋਕ ’ਤੇ ਲੁੱਟਖੋਹ ਕਰਨ ਵਾਲੇ 3 ਲੁਟੇਰਿਆਂ ਨੂੰ ਥਾਣਾ ਕੈਂਟੋਨਮੈਂਟ ਦੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ, ਜਦਕਿ ਉਨ੍ਹਾਂ ਦਾ ਇਕ ਹੋਰ ਸਾਥੀ ਪੁਲਿਸ ਦੀ ਪਕੜ ਤੋਂ ਬਾਹਰ ਦੱਸਿਆ ਜਾ ਰਿਹਾ ਹੈ। ਜਗਪ੍ਰੀਤ ਸਿੰਘ ਦੀ ਸ਼ਿਕਾਇਤ ’ਤੇ, ਉਸ ਨੂੰ ਹਥਿਆਰ ਦੀ ਨੋਕ ’ਤੇ ਲੁੱਟਣ ਅਤੇ ਮਾਰਕੁੱਟ ਕਰਨ ਵਾਲੇ ਮੁਲਜ਼ਮ ਪਾਰਸ ਭੱਟੀ, ਸ਼ੁਭਮ ਅਤੇ ਸਿਮਰਨਜੀਤ ਸਿੰਘ ਨੂੰ ਪੁਲਿਸ ਨੇ ਗ੍ਰਿਫਤਾਰ ਕਰਕੇ ਮੋਬਾਈਲ ਫੋਨ ਬਰਾਮਦ ਕੀਤਾ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਇਹਨਾਂ ਮੁਲਜ਼ਮਾਂ ਦੇ ਇਕ ਹੋਰ ਸਾਥੀ ਸੰਜੂ ਚੌਹਾਨ ਪੁੱਤਰ ਰਾਜਾ ਚੌਹਾਨ ਨਿਵਾਸੀ ਅੰਮ੍ਰਿਤਸਰ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਅਦਾਲਤ ਵਿੱਚ ਪੇਸ਼ ਕਰਕੇ ਮਿਲੇ ਰਿਮਾਂਡ ਦੌਰਾਨ ਇਹਨਾਂ ਮੁਲਜ਼ਮਾਂ ਤੋਂ ਗਹਿਰਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।