ਪੰਜਾਬ ਦੇ ਇੱਕ ਜ਼ਿਲ੍ਹੇ ‘ਚ 2 ਜਨਵਰੀ ਨੂੰ ਅੱਧੇ ਦਿਨ ਦੀ ਛੁੱਟੀ ਰਹੇਗੀ

ਪੰਜਾਬ

ਜਲੰਧਰ, 31 ਦਸੰਬਰ,ਬੋਲੇ ਪੰਜਾਬ ਬਿਊਰੋ ;
ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ 2 ਜਨਵਰੀ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਧੇ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ, ਜਿਸ ਕਾਰਨ ਸ਼ਹਿਰ ਦੇ ਸਕੂਲ ਅਤੇ ਕਾਲਜ ਬੰਦ ਰਹਿਣਗੇ। ਜਾਣਕਾਰੀ ਅਨੁਸਾਰ 2 ਜਨਵਰੀ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ ਗੁਰਦੁਆਰਾ ਦਿਵਾਨ ਅਸਥਾਨ ਸੈਂਟਰਲ ਟਾਊਨ ਤੋਂ ਨਗਰ ਕੀਰਤਨ ਕੱਢਿਆ ਜਾਵੇਗਾ, ਜਿਸ ਦੇ ਚੱਲਦੇ ਇਹ ਹੁਕਮ ਜਾਰੀ ਹੋਏ ਹਨ।
ਇਹ ਵੀ ਦੱਸਿਆ ਗਿਆ ਹੈ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਦੇ ਉਦੇਸ਼ ਨਾਲ, ਜਨ ਭਾਵਨਾਵਾਂ, ਧਾਰਮਿਕ ਵਿਸ਼ਵਾਸਾਂ ਅਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ/ਕਾਲਜਾਂ ਵਿੱਚ ਦੁਪਹਿਰ ਤੋਂ ਬਾਅਦ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।