ਚੰਡੀਗੜ੍ਹ 31 ਦਸੰਬਰ ,ਬੋਲੇ ਪੰਜਾਬ ਬਿਊਰੋ :
ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਨੂੰ ਧਮਕੀ ਮਿਲਣ ਦੀ ਵੱਡੀ ਖਬਰ ਸਾਹਮਣੇ ਆਈ ਹੈ। ਵਿਦੇਸ਼ੀ ਨੰਬਰ ਤੋਂ ਧਮਕੀ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਗਾਇਕ ਰਣਜੀਤ ਬਾਵਾ ਦੇ ਮੈਨੇਜਰ ਨੇ ਇਸ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਹੈ। ਸ਼ਿਕਾਇਤ ‘ਚ ਦੱਸਿਆ ਗਿਆ ਕਿ ਪਹਿਲਾਂ ਰਣਜੀਤ ਬਾਵਾ ਨੂੰ ਦੋ ਮੈਸੇਜ ਆਏ। ਇਕ ਵਿਚ ਇਕ ਕਰੋੜ ਤੇ ਦੂਜੇ ਵਿਚ ਦੋ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਕਿ ਜੇਕਰ ਫਿਰੌਤੀ ਦੀ ਰਕਮ ਨਾ ਦਿੱਤੀ ਤਾਂ ਉਸ ਨੂੰ ਇਸ ਦੇ ਭਿਆਨਕ ਨਤੀਜੇ ਭੁਗਤਣੇ ਪੈਣਗੇ