ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲਾਨਾ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ

ਐਜੂਕੇਸ਼ਨ ਪੰਜਾਬ

ਮੋਹਾਲੀ, 8 ਜਨਵਰੀ, ਬੋਲੇ ਪੰਜਾਬ ਬਿਊਰੋ :
ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਪ੍ਰੀਖਿਆਵਾਂ 19 ਫਰਵਰੀ ਤੋਂ ਸ਼ੁਰੂ ਹੋਣਗੀਆਂ। ਬੋਰਡ ਨੇ ਇਸ ਦਾ ਨੋਟੀਫਿਕੇਸ਼ਨ ਆਪਣੀ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤਾ ਹੈ।8ਵੀਂ ਜਮਾਤ ਦੀਆਂ ਪ੍ਰੀਖਿਆਵਾਂ 19 ਫਰਵਰੀ ਤੋਂ 7 ਮਾਰਚ ਤੱਕ ਲਈਆਂ ਜਾਣਗੀਆਂ। ਜਦਕਿ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 10 ਮਾਰਚ ਤੋਂ 4 ਅਪ੍ਰੈਲ ਤੱਕ ਹੋਣਗੀਆਂ। ਜਦਕਿ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 19 ਫਰਵਰੀ ਤੋਂ 4 ਅਪ੍ਰੈਲ ਤੱਕ ਚੱਲਣਗੀਆਂ।ਪ੍ਰੀਖਿਆ ਦਾ ਸਮਾਂ ਸਵੇਰੇ 11 ਵਜੇ ਤੋਂ ਹੈ। ਪ੍ਰੀਖਿਆ ਦੀ ਡੇਟਸ਼ੀਟ www.pseb.ac.in ਦੇਖੀ ਜਾ ਸਕਦੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।