ਅੰਮ੍ਰਿਤਸਰ, 10 ਜਨਵਰੀ, ਬੋਲੇ ਪੰਜਾਬ ਬਿਊਰੋ :
ਅੰਮ੍ਰਿਤਸਰ ਦੀ ਗੁਮਟਾਲਾ ਪੁਲਿਸ ਚੌਕੀ ਦੇ ਬਾਹਰ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ।ਇਸ ਘਟਨਾ ਦੀ ਸੂਚਨਾ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਘਟਨਾ ਨੂੰ ਲੈ ਕੇ ਅੰਮ੍ਰਿਤਸਰ ਵੈਸਟ ਦੇ ਏਸੀਪੀ ਸ਼ਿਵ ਦਰਸ਼ਨ ਸਿੰਘ ਨੇ ਕਿਹਾ ਹੈ ਕਿ ਏਐਸਆਈ ਤਜਿੰਦਰ ਸਿੰਘ ਦੀ ਜੈੱਨ ਕਾਰ 2008 ਮਾ਼ਡਲ ਸੀ ਉਸ ਦੇ ਹੇਠਾ ਧਮਾਕਾ ਹੋਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਾਂਚ ਕਰਨ ਤੋਂ ਬਾਅਦ ਪਤਾ ਲੱਗਿਆ ਹੈ ਕਿ ਉਸ ਦਾ ਰੈਡੀਏਟਰ ਫੱਟਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਸੇ ਕਰਕੇ ਗੱਡੀ ਦਾ ਸ਼ੀਸ਼ਾ ਟੁੱਟ ਗਿਆ ਹੈ । ਇਸ ਤੋਂ ਇਲਾਵਾ ਹੋਰ ਕੋਈ ਨੁਕਸਾਨ ਨਹੀ ਹੋਇਆ। ਉਨ੍ਹਾਂ ਨੇ ਕਿਹਾ ਕਿ ਧਮਾਕਾ ਹੋਣ ਦੀਆਂ ਅਫਵਾਹਾਂ ਹਨ ਇਸ ਲਈ ਕੋਈ ਡਰਨ ਵਾਲੀ ਗੱਲ ਨਹੀ ਹੈ।