ਪੁਲਿਸ ਅਤੇ ਬੀਐਸਐਫ ਵੱਲੋਂ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਡਰੋਨ ਬਰਾਮਦ

ਪੰਜਾਬ

ਭਿਖੀਵਿੰਡ, 10 ਜਨਵਰੀ,ਬੋਲੇ ਪੰਜਾਬ ਬਿਊਰੋ :
ਪੁਲਿਸ ਅਤੇ ਬੀਐਸਐਫ ਵੱਲੋਂ ਇੱਕ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਸਰਹੱਦੀ ਪਿੰਡ ਕਲਸੀਆ ਦੇ ਖੇਤਾਂ ‘ਚੋਂ ਚੀਨ ਵਿੱਚ ਬਣਿਆ ਇੱਕ ਡੀਜੀਆਈ ਏਅਰ 3ਐਸ ਪੀਏਕੇ ਡਰੋਨ ਬਰਾਮਦ ਕੀਤਾ ਗਿਆ।
ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸਬ ਡਿਵੀਜ਼ਨ ਭਿੱਖੀਵਿੰਡ ਦੇ ਡੀਐਸਪੀ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਖਾਲੜਾ ਪੁਲਿਸ ਅਤੇ ਬੀਐਸਐਫ ਨੇ ਸਰਹੱਦੀ ਪਿੰਡ ਕਲਸੀਆ ਦੇ ਖੇਤਾਂ ਵਿੱਚ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਇੱਕ ਚੀਨ ਦਾ ਬਣਿਆ ਡਰੋਨ ਬਰਾਮਦ ਕੀਤਾ। ਡੀਐਸਪੀ ਨੇ ਕਿਹਾ ਕਿ ਫੌਜੀ ਸਰਹੱਦ ਦੀ ਚੌਕਸੀ ਨਾਲ ਰਾਖੀ ਕਰ ਰਹੇ ਹਨ ਅਤੇ ਦੁਸ਼ਮਣ ਦੀ ਹਰ ਯੋਜਨਾ ਨੂੰ ਨਾਕਾਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਖਾਲੜਾ ਪੁਲਿਸ ਨੇ ਡਰੋਨ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਏਅਰਕ੍ਰਾਫਟ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਤਕਨੀਕੀ ਸਬੂਤਾਂ ਰਾਹੀਂ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।