ਜਲੰਧਰ, 10 ਜਨਵਰੀ, ਬੋਲੇ ਪੰਜਾਬ ਬਿਊਰੋ :
ਅੱਜ ਸਵੇਰੇ ਜਲੰਧਰ ਤੋਂ ਲੁਧਿਆਣਾ ਜਾ ਰਹੀ ਰੋਡਵੇਜ਼ ਬੱਸ ਅਤੇ ਪ੍ਰਾਈਵੇਟ ਬੱਸ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਹ ਹਾਦਸਾ ਅੰਬੇਡਕਰ ਚੌਕ ਦੇ ਉੱਪਰ ਫਲਾਈਓਵਰ ‘ਤੇ ਵਾਪਰਿਆ ਹੈ, ਜਿਸ ਕਰਕੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਯੂ.ਪੀ. ਰੋਡਵੇਜ਼ ਦੀ ਬੱਸ ਜਲੰਧਰ ਤੋਂ ਲੁਧਿਆਣਾ ਜਾ ਰਹੀ ਸੀ। ਫ਼ਿਲੌਰ ਵਿਖੇ ਅੰਬੇਡਕਰ ਚੌਕ ਦੇ ਉੱਪਰ ਬਣੇ ਫ਼ਲਾਈਓਵਰ ‘ਤੇ ਇਸ ਦੀ ਪ੍ਰਾਈਵੇਟ ਬੱਸ ਨਾਲ ਟੱਕਰ ਹੋ ਗਈ। ਹਾਦਸੇ ਕਰਕੇ ਰੋਡਵੇਜ਼ ਦੀ ਬੱਸ ਹਾਈਵੇਅ ਫਲਾਈਓਵਰ ‘ਤੇ ਲਟਕ ਗਈ।
ਹਾਦਸੇ ਤੋਂ ਬਾਅਦ ਆਵਾਜਾਈ ਵਿਚ ਕਾਫੀ ਰੁਕਾਵਟ ਆਈ ਪਰ ਮੌਕੇ ‘ਤੇ ਪੁਲਿਸ ਪ੍ਰਸ਼ਾਸਨ ਪਹੁੰਚ ਗਿਆ ਤੇ ਉਨ੍ਹਾਂ ਵੱਲੋਂ ਆਵਾਜਾਈ ਸ਼ੁਰੂ ਕਰਵਾ ਦਿੱਤੀ ਗਈ ਹੈ।