ਅੰਮ੍ਰਿਤਸਰ, 10 ਜਨਵਰੀ, ਬੋਲੇ ਪੰਜਾਬ ਬਿਊਰੋ :
ਅੱਜ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਇੱਕ ਹੋਰ ਵੱਡੀ ਘਟਨਾ ਘਟੀ। ਥਾਣਾ ਰਮਦਾਸ ਦੇ ਅਧੀਨ ਸਰਹੱਦੀ ਚੌਂਕੀ ਚੀਮਾ ਦੇ ਨੇੜੇ ਬੀ.ਐਸ.ਐਫ਼. 117 ਬਟਾਲੀਅਨ ਦੇ ਜਵਾਨਾਂ ਨੇ ਬੀਤੀ ਰਾਤ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਢੇਰ ਕਰ ਦਿੱਤਾ।
ਪੁਲਿਸ ਅਧਿਕਾਰੀਆਂ ਮੁਤਾਬਕ ਇਹ ਘੁਸਪੈਠੀਆ ਭਾਰਤੀ ਸਰਹੱਦ ਵਿੱਚ ਘੁਸਣ ਦੀ ਕੋਸ਼ਿਸ਼ ਕਰ ਰਿਹਾ ਸੀ। ਡੀ.ਐਸ.ਪੀ. ਅਜਨਾਲਾ ਗੁਰਵਿੰਦਰ ਸਿੰਘ ਔਲਖ ਨੇ ਜਾਣਕਾਰੀ ਦਿੱਤੀ ਕਿ ਘਟਨਾ ਸਥਲ ਤੋਂ ਪਾਕਿਸਤਾਨੀ ਘੁਸਪੈਠੀਏ ਦੀ ਲਾਸ਼ ਬਰਾਮਦ ਕੀਤੀ ਗਈ ਹੈ ਅਤੇ ਕਾਨੂੰਨੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।