ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲ਼ੀ ਲੱਗਣ ਕਾਰਨ ਮੌਤ

ਪੰਜਾਬ

ਲੁਧਿਆਣਾ, 11 ਜਨਵਰੀ,ਬੋਲੇ ਪੰਜਾਬ ਬਿਊਰੋ :
ਆਮ ਆਦਮੀ ਪਾਰਟੀ ਦੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਦੀ ਸ਼ੁੱਕਰਵਾਰ ਦੇਰ ਰਾਤ ਘਰ ਵਿੱਚ ਹੀ ਸ਼ੱਕੀ ਹਾਲਾਤਾਂ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ। ਗੋਲੀ ਗੋਗੀ ਦੇ ਸਿਰ ਵਿੱਚ ਲੱਗੀ ਸੀ, ਪਰ ਗੋਲੀ ਕਿਵੇਂ ਚੱਲੀ ਅਤੇ ਕਿਸਨੇ ਚਲਾਈ, ਇਸ ਬਾਰੇ ਸਪਸ਼ਟਤਾ ਨਹੀਂ ਹੋ ਸਕੀ ਹੈ।
ਡੀਸੀਪੀ ਜਸਕਰਨ ਸਿੰਘ ਤੇਜਾ ਨੇ ਦੱਸਿਆ ਕਿ ਉਨ੍ਹਾਂ ਨੂੰ (ਗੁਰਪ੍ਰੀਤ ਗੋਗੀ) ਹਸਪਤਾਲ ਵਿੱਚ ਲਿਆਂਦਾ ਗਿਆ ਸੀ। ਘਟਨਾ ਰਾਤ ਦੇ ਲਗਭਗ 12 ਵਜੇ ਵਾਪਰੀ। ਮੌਤ ਦਾ ਸਹੀ ਕਾਰਨ ਪਤਾ ਕਰਨ ਲਈ ਪੋਸਟਮਾਰਟਮ ਕੀਤਾ ਜਾਵੇਗਾ।
ਗੋਲੀ ਦੀ ਆਵਾਜ਼ ਸੁਣ ਕੇ ਘਰ ਦੇ ਲੋਕ ਅਤੇ ਸੁਰੱਖਿਆ ਵਿਚ ਤਾਇਨਾਤ ਮੁਲਾਜ਼ਮ ਕਮਰੇ ਵਿੱਚ ਪਹੁੰਚੇ, ਜਿੱਥੇ ਉਹ ਖੂਨ ਨਾਲ ਲੱਥਪੱਥ ਪਏ ਸਨ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਸੂਚਨਾ ਮਿਲਣ ’ਤੇ ਪੁਲੀਸ ਦੇ ਉੱਚ ਅਧਿਕਾਰੀ ਅਤੇ ਥਾਣਾ ਡਵੀਜ਼ਨ ਅੱਠ ਦੀ ਪੁਲੀਸ ਵੀ ਮੌਕੇ ’ਤੇ ਪਹੁੰਚ ਗਈ।
ਗੋਗੀ ਸ਼ੁੱਕਰਵਾਰ ਰਾਤ ਪ੍ਰਾਚੀਨ ਸ਼ੀਤਲਾ ਮਾਤਾ ਮੰਦਰ ਵਿੱਚ ਹੋਈ ਬੇਅਦਬੀ ਅਤੇ ਚੋਰੀ ਦੇ ਮਾਮਲੇ ਵਿੱਚ ਚੱਲ ਰਹੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਲੋਕਾਂ ਨੂੰ ਮਿਲੇ ਸਨ। ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਦੇਰ ਰਾਤ ਘਰ ਵਾਪਸ ਆਏ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।