ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 20000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੰਜਾਬ

ਅੰਮ੍ਰਿਤਸਰ, 15 ਜਨਵਰੀ,ਬੋਲੇ ਪੰਜਾਬ ਬਿਊਰੋ :
ਭ੍ਰਿਸ਼ਟਾਚਾਰ ਵਿਰੁੱਧ ਪੰਜਾਬ ਵਿਜੀਲੈਂਸ ਬਿਊਰੋ ਦੀ ਮੁਹਿੰਮ ਜਾਰੀ ਹੈ।ਅੱਜ ਤਹਿਸੀਲ ਲੋਪੋਕੇ ਦੇ ਪਟਵਾਰਖਾਨੇ ਵਿੱਚ ਤਾਇਨਾਤ ਚੋਗਾਵਾਂ ਦੇ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਗਿਆ।
ਵਿਜੀਲੈਂਸ ਇੰਸਪੈਕਟਰ ਇੰਦਰਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਕਾਰਵਾਈ ਪਿੰਡ ਕੋਹਾਲਾ ਦੇ ਰਹਿਣ ਵਾਲੇ ਇਕ ਸ਼ਖ਼ਸ ਦੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਪਟਵਾਰੀ ਨੇ ਕੋਈ ਜ਼ਰੂਰੀ ਕੰਮ ਕਰਵਾਉਣ ਲਈ 20 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ।
ਵਿਜੀਲੈਂਸ ਟੀਮ ਨੇ ਪੂਰੀ ਯੋਜਨਾ ਦੇ ਨਾਲ ਜਾਲ ਵਿਛਾਇਆ ਤੇ ਆਖਿਰਕਾਰ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਘਟਨਾ ਦੇ ਬਾਅਦ ਪਟਵਾਰਖਾਨੇ ਅਤੇ ਇਲਾਕੇ ਵਿੱਚ ਹੜਕੰਪ ਮਚ ਗਿਆ ਹੈ। ਵਿਜੀਲੈਂਸ ਬਿਊਰੋ ਨੇ ਸਪੱਸ਼ਟ ਕੀਤਾ ਕਿ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਸ਼ਖ਼ਸ ਨੂੰ ਛੱਡਿਆ ਨਹੀਂ ਜਾਵੇਗਾ ਅਤੇ ਸੂਬੇ ਵਿੱਚ ਪਾਰਦਰਸ਼ੀ ਪ੍ਰਸ਼ਾਸਨ ਲਿਆਂਦਾ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।